Breaking NewsD5 specialNewsPress NotePunjab

ਗੁਰਦੁਆਰਾ ਸਾਹਿਬ ਟੱਲੇਵਾਲ ਜ਼ਿਲ੍ਹਾ ਬਰਨਾਲਾ ਦੀ ਸੰਗਤ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ

ਅੰਮ੍ਰਿਤਸਰ  : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰਦੁਆਰਾ ਸਾਹਿਬ ਟੱਲੇਵਾਲ (ਬਰਨਾਲਾ) ਤੋਂ ਮੁੱਖ ਸੇਵਾਦਾਰ ਬਾਬਾ ਕਰਨੈਲ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਵੱਲੋਂ ਸਮੂਹਿਕ ਰੂਪ ਵਿਚ ਲੰਗਰ ਸੇਵਾ ਕੀਤੀ ਗਈ। ਬੀਤੇ ਕੱਲ੍ਹ ਤੋਂ ਇਥੇ ਪੁੱਜੀਆਂ ਸੰਗਤਾਂ ਨੇ ਲਿਆਂਦੀਆਂ ਰਸਦਾਂ ਨਾਲ ਸ਼ਰਧਾ ਨਾਲ ਲੰਗਰ ਤਿਆਰ ਕੀਤਾ। ਸੰਗਤ ਵੱਲੋਂ ਗੁਰੂ ਸਾਹਿਬ ਦੇ ਲੰਗਰ ਲਈ ਆਟਾ, ਦਾਲਾਂ, ਚੌਲ, ਖੰਡ, ਚਾਹ ਪੱਤੀ, ਰੀਫਾਇੰਡ, ਸਰੋਂ ਦਾ ਤੇਲ, ਦੇਸੀ ਘਿਓ ਆਦਿ ਰਸਦਾਂ ਭੇਟ ਕੀਤੀਆਂ ਗਈਆਂ। ਬਾਬਾ ਕਰਨੈਲ ਸਿੰਘ ਨੇ ਕਿਹਾ ਕਿ ਸਿੱਖ ਧਰਮ ’ਚ ਲੰਗਰ ਮਰਯਾਦਾ ਦਾ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਮਹੱਤਵਪੂਰਨ ਸਥਾਨ ਹੈ।
ਇਸ ਗੁਰੂ ਬਖਸ਼ੀ ਪਰੰਪਰਾ ਕਾਰਨ ਸਿੱਖ ਕੌਮ ਦੀ ਵਿਲੱਖਣ ਪਛਾਣ ਹੈ। ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰ ਵਿਖੇ ਸੇਵਾ ਕਰਨ ਦਾ ਸੁਭਾਗ ਅਥਾਹ ਖੁਸ਼ੀ ਤੇ ਅਨੰਦ ਦਿੰਦਾ ਹੈ। ਇਸ ਸਰਬ ਸਾਂਝਾ ਅਸਥਾਨ ਹੈ ਅਤੇ ਮਨੁੱਖੀ ਏਕਤਾ ਲਈ ਇਸ ਤੋਂ ਵੱਡੀ ਹੋਰ ਕੋਈ ਮਿਸਾਲ ਨਹੀਂ। ਇਸ ਦੌਰਾਨ ਬਾਬਾ ਕਰਨੈਲ ਸਿੰਘ ਅਤੇ ਬਰਨਾਲਾ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਚੂੰਘਾਂ, ਸ. ਜਗਸੀਰ ਸਿੰਘ ਮਾਂਗੇਆਣਾ, ਸ੍ਰੀ ਦਰਬਾਰ ਸਾਹਿਬ ਦੇ ਮੈਨਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸਤਨਾਮ ਸਿੰਘ ਮਾਂਗੇਆਣਾ ਵੱਲੋਂ ਸਾਂਝੇ ਤੌਰ ’ਤੇ ਗੁਰੂ ਬਖ਼ਸ਼ਿਸ਼ ਸਿਰੋਪਾਓ ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਲੰਗਰ ਸੇਵਾ ਕਰਨ ਪੁੱਜੇ ’ਚ ਸਾਬਕਾ ਸਰਪੰਚ ਸ. ਬਲਰਾਜ ਸਿੰਘ ਕਾਕਾ, ਬਾਬਾ ਭਗਵਾਨ ਸਿੰਘ, ਬਾਬਾ ਕੌਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਭਦੌੜ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button