PunjabTop News

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਲਈ 1822 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ

ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1822 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ। ਇਹ ਜਥਾ ਭਲਕੇ 22 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਪਾਕਿਸਤਾਨ ਲਈ ਰਵਾਨਾ ਕੀਤਾ ਜਾਵੇਗਾ, ਜਿਸ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸੇ ਦੌਰਾਨ ਅੱਜ ਸ਼ਰਧਾਲੂਆਂ ਨੇ ਆਪਣੇ ਵੀਜ਼ਾ ਲੱਗੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪ੍ਰਾਪਤ ਕੀਤੇ।ਪਾਸਪੋਰਟ ਵੰਡਣ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 1828 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ ਸਫ਼ਾਰਤਖ਼ਾਨੇ ਨੇ 1822 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 6 ਸ਼ਰਧਾਲੂਆਂ ਨੂੰ ਪਾਕਿਸਤਾਨ ਦੂਤਾਵਾਸ ਵੱਲੋਂ ਵੀਜ਼ਾ ਨਹੀਂ ਦਿੱਤਾ ਗਿਆ। ਸਕੱਤਰ ਕਾਹਲਵਾਂ ਨੇ ਦੱਸਿਆ ਕਿ ਜਥੇ ‘ਚ ਪਾਰਟੀ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਬੀਬੀ ਪਰਮਿੰਦਰ ਕੌਰ, ਜਦਕਿ ਜਥੇ ਨਾਲ ਅੰਤ੍ਰਿੰਗ ਮੈਂਬਰ  ਰਵਿੰਦਰ ਸਿੰਘ ਖ਼ਾਲਸਾ, ਮੈਂਬਰ ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਜਨਰਲ ਪ੍ਰਬੰਧਕ ਵਜੋਂ ਲਖਬੀਰ ਸਿੰਘ ਚੀਫ਼-85 ਜਾਣਗੇ।

ਇਹ ਜਥਾ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਉਪਰੰਤ 1 ਦਸੰਬਰ ਨੂੰ ਭਾਰਤ ਵਾਪਸ ਪਰਤੇਗਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ਼ਾ

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button