Breaking NewsD5 specialNewsPunjabTop News

‘ਗੁਰੂ ਕੀ ਨਗਰੀ ਅੰਮ੍ਰਿਤਸਰ ਨੂੰ ਬਣਾਵਾਂਗੇ ‘ਵਰਲਡ ਆਇਕਨ ਸਿਟੀ’

ਸਿੱਖ ਸ਼ਰਧਾਲੂਆਂ ਦੀ ਮੰਗ ‘ਆਪ’ ਸਰਕਾਰ ਕਰੇਗੀ ਪੂਰੀ: ਅਰਵਿੰਦ ਕੇਜਰੀਵਾਲ
ਮੋਹਾਲੀ/ ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਰੋਜ ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸਿੱਖ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਐਲਾਨ ਕੀਤਾ ਕਿ ‘ਆਪ’ ਦੀ ਸਰਕਾਰ ਬਣਨ ‘ਤੇ ਗੁਰੂ ਦੀ ਨਗਰੀ ਅੰਮ੍ਰਿਤਸਰ ਦਾ ਨਵੇਂ ਸਿਰੇ ਤੋਂ ਵਿਕਾਸ ਕੀਤਾ ਜਾਵੇਗਾ ਅਤੇ ਇਸ ਨੂੰ ‘ਵਰਲਡ ਆਇਕਨ ਸਿਟੀ’ ਬਣਾਇਆ ਜਾਵੇਗਾ।

BIG News : Deep Sidhu ਦੀ ਮਹਿਲਾ ਦੋਸਤ Reena Rai ਦੀ ਵੀਡੀਓ ਆਈ ਸਾਹਮਣੇ | D5 Channel Punjabi

ਬੁੱਧਵਾਰ ਨੂੰ ਮੋਹਾਲੀ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਪ੍ਰੈਸ ਕਾਨਫਰੰਸ ਕਰਕੇ ਸਿੱਖ ਸ਼ਰਧਾਲੂਆਂ ਲਈ ਇਹ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਕਈ ਸਾਲਾਂ ਤੋਂ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਦੀ ਮੰਗ ਕਰ ਰਹੇ ਹਨ, ਪਰ ਇਹ ਮੰਗ ਅੱਜ ਤੱਕ ਪੂਰੀ ਨਹੀਂ ਹੋ ਪਾਈ। ਕੇਜਰੀਵਾਲ ਨੇ ਵਿਸ਼ਵਾਸ਼ ਦਿਵਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅੰਮ੍ਰਿਤਸਰ ਨੂੰ ਵਰਲਡ ਆਇਕਨ ਸਿਟੀ ਬਣਾਉਣ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਪੰਜਾਬ ਦੇ ਲੋਕਾਂ ਸਮੇਤ ਸ਼ਰਧਾਲੂਆਂ ਦੀ ਮੰਗ ਨੂੰ ਪੂਰਾ ਕਰੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button