Breaking NewsD5 specialNewsPunjabPunjab OfficialsPunjab police
ਗੈਂਗਸਟਰ ਗੈਵੀ ਦੀ ਗਿ੍ਰਫ਼ਤਾਰੀ ਨਾਲ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਸਪਲਾਈ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਤੋਂ ਪਰਦਾ ਉੱਠਣ ਦੀ ਸੰਭਾਵਨਾ: ਡੀ.ਜੀ.ਪੀ. ਦਿਨਕਰ ਗੁਪਤਾ
ਪੰਜਾਬ ਪੁਲਿਸ ਵੱਲੋਂ ਜੈਪਾਲ ਗਿਰੋਹ ਦਾ ਲੋੜੀਂਦਾ ਗੈਂਗਸਟਰ ਝਾਰਖੰਡ ਤੋਂ ਗਿ੍ਰਫ਼ਤਾਰ; ਫਾਰਚੂਨਰ ਐਸ.ਯੂ.ਵੀ, ਪੰਜ ਮੋਬਾਇਲ ਬਰਾਮਦ
ਗਿ੍ਰਫ਼ਤਾਰ ਕੀਤੇ ਗਏ ਗੈਂਗਸਟਰ ਗੈਵੀ ਦੇ ਪਕਿਸਤਾਨ ਅਤੇ ਜੰਮੂ ਤੇ ਕਸ਼ਮੀਰ ਅਧਾਰਤ ਨਸ਼ਾ ਤਸਕਰਾਂ ਨਾਲ ਸਬੰਧ
ਚੰਡੀਗੜ੍ਹ:ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ (ਓ.ਸੀ.ਸੀ.ਯੂ.) ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿਚ ਗੈਂਗਸਟਰ ਜੈਪਾਲ ਦੇ ਕਰੀਬੀ ਗੈਵੀ ਸਿੰਘ ਉਰਫ ਵਿਜੈ ਉਰਫ਼ ਗਿਆਨੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਪੁਲਿਸ ਦੇ ਦਬਾਅ ਕਾਰਨ ਸੂਬਾ ਛੱਡ ਕੇ ਫਰਾਰ ਹੋ ਗਿਆ ਸੀ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਅੱਜ ਇਥੇ ਦੱਸਿਆ ਕਿ ਉਹ ਇਸ ਗਿਰੋਹ ਨੂੰ ਫੰਡਿੰਗ ਕਰਨ ਲਈ ਡਰੱਗ ਕਾਰਟਿਲ ਚਲਾ ਰਿਹਾ ਸੀ।ਫਿਰੋਜ਼ਪੁਰ ਜ਼ਿਲੇ ਦੇ ਪਿੰਡ ਰਈਆ ਵਾਲਾ ਦੇ ਰਹਿਣ ਵਾਲੇ ਗੈਵੀ ਨੂੰ ਪੰਜਾਬ ਪੁਲਿਸ ਦੀ ਟੀਮ ਵੱਲੋਂ ਝਾਰਖੰਡ ਪੁਲਿਸ ਨਾਲ ਮਿਲ ਕੇ ਝਾਰਖੰਡ ਦੇ ਸਰਾਏ ਕਿਲਾ ਖਰਸਵਾ ਜ਼ਿਲੇ ਤੋਂ ਗਿ੍ਰਫਤਾਰ ਕੀਤਾ ਗਿਆ। ਮੁਲਜ਼ਮ ਨੇ ਫਿਰੋਜ਼ਪੁਰ ਦੇ ਜੇਲ ਵਿੱਚ ਬੰਦ ਗੈਂਗਸਟਰ ਚੰਦਨ ਉਰਫ ਚੰਦੂ ਨਾਲ ਨਜ਼ਦੀਕੀ ਸਬੰਧ ਹੋਣ ਬਾਰੇ ਵੀ ਖੁਲਾਸਾ ਕੀਤਾ।
ਪੁਲਿਸ ਨੇ ਉਸ ਕੋਲੋਂ ਇਕ ਟੋਆਇਟਾ ਫਾਰਚੂਨਰ ਐਸਯੂਵੀ, ਪੰਜ ਮੋਬਾਈਲ ਹੈਂਡਸੈੱਟ ਅਤੇ ਤਿੰਨ ਇੰਟਰਨੈਟ ਡੌਂਗਲਾਂ, ਜਿਨਾਂ ਦੀ ਵਰਤੋਂ ਉਹ ਨਸ਼ਾ ਅਤੇ ਅਪਰਾਧਕ ਨੈੱਟਵਰਕਾਂ ਨੂੰ ਚਲਾਉਣ ਲਈ ਕਰ ਰਿਹਾ ਸੀ, ਵੀ ਬਰਾਮਦ ਕੀਤੀਆਂ ਹਨ।ਗੈਵੀ, ਜਿਸਦੇ ਕਿ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਨਸ਼ਾ ਤਸਕਰਾਂ ਨਾਲ ਨਜ਼ਦੀਕੀ ਸਬੰਧ ਸਨ, ਨੂੰ ਪਾਕਿਸਤਾਨ ਤੋਂ ਵਾੜ ਦੇ ਥੱਲਿਓਂ ਪਾਈਪਾਂ ਰਾਹੀਂ ਜਾਂ ਨਦੀ ਵਿਚ ਪਾਣੀ ਦੀਆਂ ਟਿਊਬਾਂ ਦੀ ਵਰਤੋਂ ਰਾਹੀਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਭੇਜੀ ਜਾ ਰਹੀ ਸੀ। ਉਹ ਫਰਵਰੀ, 2020 ਵਿਚ 11 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਜਲੰਧਰ ਦਿਹਾਤੀ ਪੁਲਿਸ ਨੂੰ ਲੋੜੀਂਦਾ ਸੀ। ਗੈਵੀ ਦੇ ਪੁਰਾਣੇ ਅਪਰਾਧਕ ਰਿਕਾਰਡ ਮੁਤਾਬਕ ਉਸ ’ਤੇ ਕਤਲ, ਡਕੈਤੀ, ਅਗਵਾ, ਜ਼ਬਰੀ ਲੁੱਟ ਅਤੇ ਐਨ.ਡੀ.ਪੀ.ਐਸ ਅਤੇ ਅਸਲਾ ਐਕਟ ਤਹਿਤ 10 ਤੋਂ ਵੱਧ ਘਿਨਾਉਣੇ ਅਪਰਾਧਾਂ ਦੇ ਮਾਮਲੇ ਚੱਲ ਰਹੇ ਹਨ।
ਡੀਜੀਪੀ ਦਿਨਕਰ ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਵੀ ਨੇ ਝਾਰਖੰਡ ਦੇ ਜ਼ਿਲਾ ਸਰਾਏ ਕਿਲਾ ਵਿੱਚ ਜਾਣ ਤੋਂ ਬਾਅਦ ਗੋਲਡ ਜਿਮ ਵਿੱਚ ਜਿਮ ਇੰਸਟਰੱਕਟਰ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ। ਉਹਨਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਗੈਵੀ ਦਾ ਝਾਰਖੰਡ ਤੱਕ ਪਿੱਛਾ ਕੀਤਾ ਅਤੇ ਏਆਈਜੀ, ਓਸੀਸੀਯੂ ਸ੍ਰੀ ਗੁਰਮੀਤ ਚੌਹਾਨ ਅਤੇ ਐਸਐਸਪੀ, ਐਸਏਐਸ ਨਗਰ ਸ੍ਰੀ ਸਤਿੰਦਰ ਸਿੰਘ ਦੀ ਨਿਗਰਾਨੀ ਹੇਠ ਪੁਲਿਸ ਟੀਮਾਂ ਨੂੰ ਝਾਰਖੰਡ ਭੇਜਿਆ ਗਿਆ ਅਤੇ ਝਾਰਖੰਡ ਪੁਲਿਸ ਦੇ ਸਹਿਯੋਗ ਨਾਲ ਜ਼ਿਲਾ ਜਮਸ਼ੇਦਪੁਰ ਅਤੇ ਸਰਾਏ ਕਿਲਾ ਵਿਖੇ ਜਾਂਚ ਅਭਿਆਨ ਚਲਾਇਆ ਗਿਆ।
ਉਹਨਾਂ ਕਿਹਾ ਕਿ ਇੰਸਪੈਕਟਰ ਹਰਦੀਪ ਸਿੰਘ ਅਤੇ ਇੰਸਪੈਕਟਰ ਪੁਸ਼ਵਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਟੀਮ ਨੇ ਸਰਾਏ ਕਿਲਾ ਵਿਚ ਗੈਵੀ ਦਾ ਪਤਾ ਲਗਾਇਆ ਜਿਥੇ ਉਹ ਜਾਅਲੀ ਆਈਡੀ ਦੀ ਵਰਤੋਂ ਕਰਕੇ ਸ੍ਰੀ ਨਾਥ ਗਲੋਬਲ ਵਿਲੇਜ਼ ਵਿਚ ਕਿਰਾਏ ਦੇ ਫਲੈਟ ਵਿਚ ਰਹਿ ਰਿਹਾ ਸੀ ਅਤੇ ਇੱਥੋਂ ਤੱਕ ਕਿ ਪੁਲਿਸ ਨੂੰ ਚਕਮਾ ਦੇਣ ਲਈ ਉਸਨੇ ਆਪਣੀ ਆਈ-20 ਕਾਰ ਵੇਚ ਕੇ ਫਾਰਚੂਨਰ ਐਸ.ਯੂ.ਵੀ. ਲੈ ਲਈ, ਜੋ ਡਰੱਗ ਮਨੀ ਨਾਲ ਖਰੀਦੀ ਗਈ ਸੀ। ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਉਸ ਦੇ ਫਲੈਟ ਤੋਂ ਗਿ੍ਰਫਤਾਰ ਕੀਤਾ ਅਤੇ ਪੰਜਾਬ ਪੁਲਿਸ ਉਸਨੂੰ ਝਾਰਖੰਡ ਦੀ ਜੁਡੀਸ਼ੀਅਲ ਕੋਰਟ ਵਿੱਚ ਪੇਸ਼ ਕਰਨ ਤੋਂ ਬਾਅਦ ਉਸ ਨੂੰ ਲੈ ਜਾਣ ਸਬੰਧੀ ਰਿਮਾਂਡ ਹਾਸਲ ਕਰ ਰਹੀ ਹੈ।
ਨਿਹੰਗਾ ਸਿੰਘਾਂ ਨੇ ਘੇਰਿਆ ਸੁਖਬੀਰ ਬਾਦਲ!ਬੇਅਬਦੀ ਮਾਮਲੇ ਨੂੰ ਕਰਾਈ ਪੂਰੀ ਤਸੱਲੀ!ਨਾਲੇ ਕਰਤਾ ਪਾਰਲੀਮੈਂਟ ਘੇਰਨ ਦਾ ਐਲਾਨ
ਉਨਾਂ ਕਿਹਾ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਗੈਵੀ ਦੀ ਗਿ੍ਰਫਤਾਰੀ ਨਾਲ ਸੂਬੇ ਅਤੇ ਦੇਸ਼ ਵਿੱਚ ਸਰਹੱਦੋਂ ਪਾਰ ਨਸ਼ਾ ਤਸਕਰੀ ਵਿੱਚ ਗੈਂਗਸਟਰਾਂ ਦੀ ਸਰਗਰਮ ਸ਼ਮੂਲੀਅਤ ਦਾ ਖੁਲਾਸਾ ਹੋਣ ਦੀ ਉਮੀਦ ਹੈ।ਜ਼ਿਕਰਯੋਗ ਹੈ ਕਿ ਗੈਵੀ ਨੂੰ ਪੁਲਿਸ ਥਾਣਾ ਕੁਰਾਲੀ ਵਿਖੇ ਆਈ.ਪੀ.ਸੀ. ਦੀ ਧਾਰਾ 392, 395, 384, ਐਨਡੀਪੀਐਸ ਐਕਟ ਦੀ ਧਾਰਾ 21-22-29 ਅਤੇ ਆਰਮਜ਼ ਐਕਟ ਦੀ ਧਾਰਾ 25 ਅਧੀਨ ਦਰਜ ਐਫਆਈਆਰ ਨੰ. 31 ਮਿਤੀ 14 ਅਪ੍ਰੈਲ 2021 ਵਿੱਚ ਗਿ੍ਰਫ਼ਤਾਰ ਕੀਤਾ ਗਿਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.