Press ReleasePunjabTop News
ਗੋਬਿੰਦ ਸਾਗਰ ਝੀਲ ’ਚ ਡੁੱਬਣ ਕਾਰਨ ਸੱਤ ਨੌਜਵਾਨਾਂ ਦੀ ਮੌਤ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸੱਤ ਨੌਜਵਾਨਾਂ ਦੀ ਗੋਬਿੰਦ ਸਾਗਰ ਝੀਲ ਵਿਚ ਡੁੱਬਣ ਕਾਰਨ ਹੋਈ ਮੌਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਉਨ੍ਹਾਂ ਕਿਹਾ ਕਿ ਇਹ ਹਾਦਸਾ ਬੇਹੱਦ ਦੁਖਦਾਈ ਹੈ, ਜਿਸ ਨਾਲ ਹਰ ਸੰਜੀਦਾ ਮਨੁੱਖ ਨੂੰ ਮਾਨਸਿਕ ਪੀੜਾ ਪੁੱਜੀ ਹੈ। ਉਨ੍ਹਾਂ ਮ੍ਰਿਤਕ ਨੌਜੁਆਨਾਂ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.