ਗ੍ਰਹਿ ਮੰਤਰੀ ਅਮਿਤ ਸ਼ਾਹ AIIMS ’ਚ ਭਰਤੀ, ਸਾਹ ਲੈਣ ‘ਚ ਆ ਰਹੀ ਹੈ ਦਿੱਕਤ
ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੀਤੀ ਰਾਤ 2 ਵਜੇ ਥਕਾਵਟ, ਸਿਰਦਰਦ ਦੇ ਚੱਲਦਿਆਂ ਏਮਜ਼ ‘ਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦਾ ਇਲਾਜ਼ ਓਲਡ ਪ੍ਰਾਈਵੇਟ ਵਾਰਡ ਵਿੱਚ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਪਰੇਸ਼ਾਨੀ ਆ ਰਹੀ ਸੀ, ਜਿਸ ਵਜ੍ਹਾ ਕਰ ਕੇ ਉਨ੍ਹਾਂ ਨੂੰ ਏਮਸ ’ਚ ਦਾਖ਼ਲ ਕਰਵਾਇਆ ਗਿਆ। ਏਮਸ ਦੇ ਡਾ. ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
🔴 LIVE 🔴ਬੁਰੀ ਤਰਾਂ ਫਸ ਗਏ ਕੈਪਟਨ! ਹੁਣ ਕਿਉਂ ਰੋਣ ਲੱਗੇ ਸੁਮੇਧ ਸੈਣੀ!
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੀ ਲਪੇਟ ’ਚ ਆਉਣ ਕਾਰਨ ਅਮਿਤ ਸ਼ਾਹ ਦਾ ਮੇਦਾਂਤਾ ਹਸਪਤਾਲ ਵਿਚ ਇਲਾਜ ਚੱਲਿਆ ਸੀ। ਰਾਹਤ ਦੀ ਗੱਲ ਇਹ ਹੈ ਕਿ ਸ਼ਾਹ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਨੇ ਖੁਦ ਟਵੀਟ ਕਰ ਕੇ 14 ਅਗਸਤ ਨੂੰ ਸ਼ੁੱਕਰਵਾਰ ਦੀ ਸ਼ਾਮ ਨੂੰ ਇਸ ਗੱਲ ਦੀ ਜਾਣਕਾਰੀ ਦਿੱਤੀ ਸੀ। ਉਨ੍ਹਾਂ ਨੇ ਟਵੀਟ ਕੀਤਾ ਸੀ ਕਿ ਮੇਰੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ। ਮੈਂ ਪਰਮਾਤਮਾ ਦਾ ਧੰਨਵਾਦ ਕਰਦਾ ਹਾਂ ਕਿ ਇਸ ਸਮੇਂ ਜਿਨ੍ਹਾਂ ਲੋਕਾਂ ਨੇ ਮੇਰੀ ਸਿਹਤ ਲਾਭ ਲਈ ਸ਼ੁੱਭਕਾਮਨਾਵਾਂ ਦੇ ਕੇ ਮੈਨੂੰ ਅਤੇ ਮੇਰੇ ਪਰਿਵਾਰ ਵਾਲਿਆਂ ਨੂੰ ਹਿੰਮਤ ਦਿੱਤੀ, ਉਨ੍ਹਾਂ ਸਾਰਿਆਂ ਦਾ ਦਿਲੋਂ ਧੰਨਵਾਦ ਕਰਦਾ ਹਾਂ।
BIG BREAKING- ਕੈਪਟਨ ਦੇ ਸ਼ਹਿਰ ਨੂੰ ਪਾਇਆ ਗੁਰੂ ਦੀਆਂ ਫੌਜਾਂ ਨੇ ਘੇਰਾ,ਸ਼ਹਿਰ ਦੀ ਹਰ ਸੜਕ ਕਰਤੀ ਬੰਦ!
ਡਾਕਟਰਾਂ ਦੀ ਸਲਾਹ ’ਤੇ ਅਜੇ ਕੁਝ ਹੋਰ ਦਿਨਾਂ ਤੱਕ ਹੋਮ ਆਈਸੋਲੇਸ਼ਨ ’ਚ ਰਹਾਂਗਾ। ਦੱਸ ਦੇਈਏ ਕਿ ਬੀਤੀ 2 ਅਗਸਤ ਨੂੰ ਹੀ ਉਨ੍ਹਾਂ ਨੇ ਖ਼ੁਦ ਟਵੀਟ ਕਰ ਕੇ ਦੱਸਿਆ ਸੀ ਕਿ ਉਹ ਕੋਰੋਨਾ ਪਾਜ਼ੇਟਿਵ ਹਨ। ਜਾਂਚ ਰਿਪੋਰਟ ਪਾਜ਼ੇਟਿਵ ਪਾਏ ਜਾਣ ਕਾਰਨ ਉਹ ਕੁਝ ਦਿਨ ਹਸਪਤਾਲ ’ਚ ਰਹਿਣਗੇ। ਇਸ ਤੋਂ ਬਾਅਦ ਮੇਦਾਂਤਾ ਹਸਪਤਾਲ ’ਚ ਦਾਖ਼ਲ ਹੋ ਗਏ ਸਨ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.