EntertainmentTop News

ਚੋਰਾਂ ਨੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਮਾਰਿਆ ਡਾਕਾ

ਮੁੰਬਈ : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਆਈ ਹੈ । ਹਾਲਾਂਕਿ ਇਹ ਮਾਮਲਾ ਕੁਝ ਦਿਨ ਪਹਿਲਾ ਦੱਸਿਆ ਜਾ ਰਿਹਾ। ਚੋਰਾਂ ਨੇ ਉਸ ਸਮੇਂ ਘਰ ਵਿਚ ਚੋਰੀ ਕੀਤੀ ਜਦੋ ਅਦਾਕਾਰਾ ਸ਼ਿਲਪਾ ਸ਼ੈੱਟੀ ਪਰਿਵਾਰ ਸਮੇਤ ਅਮਰੀਕਾ ਗਏ ਹੋਏ ਸੀ। ਪੁਲਿਸ ਨੇ ਅੱਜ ਮੀਡੀਆ ਨੂੰ ਜਾਣਕਾਰੀ ਦਿੰਦੀਆਂ ਦੱਸਿਆ ਕਿ ਮੁੰਬਈ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਪੁਲਿਸ ਇਨ੍ਹਾਂ ਦੋਵਾਂ ਵਿਅਕਤੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਦਾਕਾਰਾ ਦੇ ਘਰੋਂ ਕੀਮਤੀ ਸਮਾਨ ਚੋਰੀ ਹੋਇਆ ਹੈ । ਹਾਲਾਂਕਿ ਘਰ ਵਿੱਚੋਂ ਚੋਰੀ ਹੋਏ ਸਾਮਾਨ ਅਤੇ ਉਸ ਦੀ ਕੀਮਤ ਬਾਰੇ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Jathedar ਨੂੰ ਹਟਾਉਣ ਦੇ ਮਾਮਲੇ ‘ਚ ਨਵਾਂ ਮੋੜ! SGPC, ਜਥੇਦਾਰ ਦੀ ਕਿਹੜੀ ਗੱਲ ਤੋਂ ਨਰਾਜ਼? | D5 Channel Punjabi

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਹ ਘਟਨਾ ਉਸ ਸਮੇਂ ਸਾਹਮਣੇ ਆਈ ਜਦੋਂ ਸ਼ਿਲਪਾ ਦੇ ‘ਕਿਨਾਰਾ’ ਬੰਗਲੇ ਦੇ ਹਾਊਸਕੀਪਿੰਗ ਮੈਨੇਜਰ ਨੇ ਚੋਰੀ ਦੀ ਸ਼ਿਕਾਇਤ ਲੈ ਕੇ ਪੁਲਿਸ ਕੋਲ ਪਹੁੰਚ ਕੀਤੀ। ਅਧਿਕਾਰੀ ਨੇ ਕਿਹਾ ਕਿ ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 457, 380, 511 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਮਲੇ ‘ਤੇ ਸ਼ਿਲਪਾ ਸ਼ੈੱਟੀ ਅਤੇ ਰਾਜ ਕੁੰਦਰਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button