ਹੁਸ਼ਿਆਰਪੁਰ ਦੇ ਚੱਬੇਵਾਲ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅਤੇ ਚੱਬੇਵਾਲ ਕਾਂਗਰਸ ਹਲਕਾ ਇੰਚਾਰਜ ਕੁਲਵਿੰਦਰ ਸਿੰਘ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੌਰਾਨ ਸੰਸਦ ਮੈਂਬਰ ਰਾਜਕੁਮਾਰ ਚੱਬੇਵਾਲ ਵੀ ਮੌਜੂਦ ਸਨ।
ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ‘ਤੇ ਦੋਵਾਂ ਆਗੂਆਂ ਦੀ ਸ਼ਮੂਲੀਅਤ ਹੋਈ। ਸੀਐਮ ਮਾਨ ਨੇ ਕਿਹਾ ਕਿ ਸਾਬਕਾ ਕਾਂਗਰਸੀ ਵਿਧਾਇਕ ਚੌਧਰੀ ਰਾਮ ਰਤਨ ਦੇ ਪੋਤਰੇ ਚੌਧਰੀ ਗੁਰਪ੍ਰੀਤ ਸਿੰਘ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਨਾਲ ਚੱਬੇਵਾਲ ਹਲਕੇ ਵਿੱਚ ਆਉਣ ਵਾਲੀਆਂ ਚੋਣਾਂ ਵਿੱਚ ਭਾਰੀ ਬਲ ਮਿਲੇਗਾ। ਯੂਥ ਕਾਂਗਰਸ ਚੱਬੇਵਾਲ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਨ। ਉਨ੍ਹਾਂ ਦੀ ਜੁਆਇਨਿੰਗ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਦੀ ਹਾਜ਼ਰੀ ਵਿੱਚ ਹੋਈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.