IndiaTop News

ਛਿੰਦਵਾੜਾ ‘ਚ ਸਮੂਹਿਕ ਕਤਲ, ਇਕ ਹੀ ਪਰਿਵਾਰ ਦੇ 8 ਜੀਆਂ ਦਾ ਵੱਢਿਆ ਗਲਾ; ਮੁਲਜ਼ਮ ਨੇ ਖੁਦ ਨੂੰ ਲਾਈ ਫਾਂਸੀ

ਮੱਧ ਪ੍ਰਦੇਸ਼ ਦੇ ਛਿੰਦਵਾੜਾ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਛਿੰਦਵਾੜਾ ਜ਼ਿਲ੍ਹੇ ਦੇ ਕਬਾਇਲੀ ਬਹੁਲਤਾ ਵਾਲੇ ਇਲਾਕੇ ਮਹੁਲਝਿਰ ਥਾਣਾ ਅਧੀਨ ਪੈਂਦੇ ਪਿੰਡ ਬੋਦਲ ਕੱਚਰ ਵਿੱਚ ਇੱਕ ਆਦਿਵਾਸੀ ਪਰਿਵਾਰ ਦੇ 8 ਜੀਆਂ ਦਾ ਕਤਲ ਕਰ ਦਿੱਤਾ ਗਿਆ। ਕਤਲ ਤੋਂ ਬਾਅਦ ਦੋਸ਼ੀ ਨੇ ਫਾਹਾ ਲੈ ਕੇ ਖੁਦਕੁਸ਼ੀ ਵੀ ਕਰ ਲਈ।ਮ੍ਰਿਤਕਾਂ ਵਿੱਚ ਮੁਲਜ਼ਮ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਸ਼ਾਮਲ ਹਨ। ਮੁਲਜ਼ਮਾਂ ਨੇ ਭਰਾ ਦੇ ਇੱਕ ਬੱਚੇ ’ਤੇ ਵੀ ਹਮਲਾ ਕਰ ਦਿੱਤਾ ਸੀ ਪਰ ਉਸ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਪੁਲਿਸ ਨੂੰ ਸੂਚਨਾ ਦਿੱਤੀ। ਜਾਣਕਾਰੀ ਮੁਤਾਬਕ ਸਾਰੇ ਲੋਕ ਨੇੜਲੇ ਘਰਾਂ ‘ਚ ਰਹਿੰਦੇ ਸਨ।

ਅਨੁਸਾਰ ਮੁਲਜ਼ਮ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਦੱਸਿਆ ਜਾ ਰਿਹਾ ਹੈ। ਇਸ ਗੱਲ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਹ ਨਸ਼ੇ ਦਾ ਆਦੀ ਸੀ। ਘਟਨਾ ਰਾਤ 3 ਵਜੇ ਦੀ ਦੱਸੀ ਜਾ ਰਹੀ ਹੈ। ਦੱਸਿਆ ਜਾਂਦਾ ਹੈ ਕਿ ਦੋਸ਼ੀ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਝਗੜੇ ਦੌਰਾਨ ਇਹ ਘਟਨਾ ਵਾਪਰੀ।ਘਟਨਾ ਤੋਂ ਬਾਅਦ ਮਾਰੇ ਗਏ ਲੋਕਾਂ ਦੀਆਂ ਲਾਸ਼ਾਂ ਘਰ ਵਿੱਚ ਖਿੱਲਰੀਆਂ ਪਈਆਂ ਸਨ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button