ਨੈਸ਼ਨਲ ਹਾਈਵੇਜ਼ ਆਫ਼ ਇੰਡੀਆ ਪੰਜਾਬ ਲਈ ਇਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ, ਜਿਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਆਸਾਨੀ ਹੋਵੇਗੀ। ਜਾਣਕਾਰੀ ਮੁਤਾਬਰ NHAI ਨੇ ਪੰਜਾਬ ਲਈ ਨਵਾਂ ਪ੍ਰੋਜੈਕਟ ਤਿਆਰ ਕੀਤਾ ਹੈ। ਇਹ ਪ੍ਰਾਜੈਕਟ ਕਾਫੀ ਸਮੇਂ ਰੁਕਿਆ ਹੋਇਆ ਸੀ, ਜੋ ਹੁਣ ਇਹ ਅੱਗੇ ਵਧ ਰਿਹਾ ਹੈ। ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਦੇ ਲੋਕ ਜੋ ਬਠਿੰਡਾ ਰਾਹੀਂ ਚੰਡੀਗੜ੍ਹ ਜਾਂਦੇ ਹਨ, ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਸ ਵੇਲੇ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਬਠਿੰਡਾ ਤੋਂ ਬਰਨਾਲਾ, ਸੰਗਰੂਰ, ਪਟਿਆਲਾ ਰਾਹੀਂ ਜਾਣਾ ਪੈਂਦਾ ਹੈ। ਇਹ ਸੜਕ ਬਣ ਜਾਂਦੀ ਹੈ ਤਾਂ ਲੋਕਾਂ ਨੂੰ ਬਰਨਾਲਾ ਤੋਂ ਚੰਡੀਗੜ੍ਹ ਤੱਕ ਲਿੰਕ ਸੜਕ ਮਿਲ ਜਾਵੇਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਸੰਗਰੂਰ ਤੇ ਪਟਿਆਲਾ ਜਾਣ ਦੀ ਲੋੜ ਨਹੀਂ ਪਵੇਗੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.