PunjabTop News

ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਤਹਿਤ 31 ਦਸੰਬਰ ਤੱਕ ਬਕਾਇਆ ਭੱਤਾ ਦੇਣ ਦੇ ਹੁਕਮ

ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਛੇਵੇਂ ਤਨਖ਼ਾਹ ਕਮਿਸ਼ਨ ਅਨੁਸਾਰ ਸਾਰੇ ਸਰਕਾਰੀ ਮੁਲਾਜ਼ਮਾਂ ਨੂੰ 31 ਦਸੰਬਰ ਤੱਕ ਬਕਾਇਆ ਭੁਗਤਾਨ ਕਰਨ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਦੇ ਇਸ ਫੈਸਲੇ ਨੇ ਪੰਜਾਬ ਦੇ ਹਜ਼ਾਰਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੱਤੀ ਹੈ।
ਅਦਾਲਤ ਨੇ 32 ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਇਹ ਫੈਸਲਾ ਸੁਣਾਇਆ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1 ਜਨਵਰੀ 2016 ਤੋਂ 113 ਫੀਸਦੀ ਦੀ ਬਜਾਏ 119 ਫੀਸਦੀ ਡੀਏ ਸਮੇਤ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

ਜਸਟਿਸ ਹਰਸਿਮਰਨ ਸਿੰਘ ਸੇਠੀ ਨੇ ਪੰਜਾਬ ਸਰਕਾਰ ਨੂੰ ਸੋਧੇ ਹੋਏ ਮਹਿੰਗਾਈ ਭੱਤੇ (ਡੀਏ) ਦੇ ਆਧਾਰ ‘ਤੇ ਸਰਕਾਰੀ ਮੁਲਾਜ਼ਮਾਂ ਅਤੇ ਸੇਵਾਮੁਕਤ ਮੁਲਾਜ਼ਮਾਂ ਦੀ ਪੈਨਸ਼ਨ ਦੀ ਮੁੜ ਗਣਨਾ ਕਰਨ ਦੇ ਹੁਕਮ ਦਿੱਤੇ ਹਨ।

ਦਰਅਸਲ, 32 ਤੋਂ ਵੱਧ ਪਟੀਸ਼ਨਾਂ ਹਾਈ ਕੋਰਟ ਵਿੱਚ ਚੱਲ ਰਹੀਆਂ ਸਨ, ਜਿਨ੍ਹਾਂ ਵਿੱਚ ਸੂਬਾ ਸਰਕਾਰ ਵੱਲੋਂ 113 ਫੀਸਦੀ ਡੀਏ ਦੀ ਪਿਛਲੀ ਗਣਨਾ ਨੂੰ ਚੁਣੌਤੀ ਦਿੱਤੀ ਗਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button