PunjabPunjabTop News

ਜਲੰਧਰ ਦੇ ਢਿੱਲੋਂ ਭਰਾਵਾਂ ਦਾ ਖ਼ੁਦਕੁਸ਼ੀ ਮਾਮਲਾ, ਅਦਾਲਤ ਵੱਲੋਂ ਜਾਂਚ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਿਰਦੇਸ਼

ਜਲੰਧਰ ਦੇ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਦੀ ਖੁਦਕੁਸ਼ੀ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਖਤ ਟਿੱਪਣੀ ਕੀਤੀ ਹੈ। ਪਟੀਸ਼ਨਕਰਤਾ ਨੇ ਅਦਾਲਤ ‘ਚ ਐਸਆਈਟੀ ਦੀ ਜਾਂਚ ‘ਤੇ ਸਵਾਲ ਉਠਾਏ ਸਨ। ਜਿਸ ‘ਤੇ ਅਦਾਲਤ ਨੇ ਮਾਮਲੇ ਦੀ ਸਮੁੱਚੀ ਜਾਂਚ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ ਨਾਲ ਹੀ ਹਾਈ ਕੋਰਟ ਨੇ ਜਾਂਚ ਕਰ ਰਹੀ ਐਸਆਈਟੀ ਨੂੰ 31 ਦਸੰਬਰ ਤੱਕ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।

ਮਾਮਲਾ 16 ਅਗਸਤ 2021 ਦਾ ਹੈ। ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਵਿੱਚ ਕਿਸੇ ਪਰਿਵਾਰਕ ਝਗੜੇ ਨੂੰ ਲੈ ਕੇ ਦੋਵਾਂ ਧਿਰਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਮਾਨਵਜੀਤ ਅਤੇ ਜਸ਼ਨਬੀਰ ਇੱਕ ਲੜਕੀ ਪਰਮਿੰਦਰ ਕੌਰ ਦੀ ਤਰਫੋਂ ਥਾਣੇ ਗਏ ਸਨ। ਇਸ ਦੌਰਾਨ ਪੁਲੀਸ ਨੇ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਥਾਣੇ ਤੋਂ ਬਾਹਰ ਕੱਢ ਦਿੱਤਾ ਸੀ। ਕੁਝ ਸਮੇਂ ਬਾਅਦ ਪੁਲੀਸ ਮੁਲਾਜ਼ਮ ਭੇਜ ਕੇ ਮਾਨਵਜੀਤ ਨੂੰ ਅੰਦਰ ਬੁਲਾਇਆ ਗਿਆ। ਇਸ ਦੌਰਾਨ ਮਾਨਵਜੀਤ ਦੇ ਉੱਚੀ-ਉੱਚੀ ਚੀਕਣ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ। ਇਸ ਮਗਰੋਂ ਕੁੱਝ ਸਮੇਂ ਬਾਅਦ ਢਿੱਲੋਂ ਭਰਾਵਾਂ ਮਾਨਵਜੀਤ ਅਤੇ ਜਸ਼ਨਬੀਰ ਨੇ ਖ਼ੁਦਕੁਸ਼ੀ ਕਰ ਲਈ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button