Breaking NewsInternationalNews

ਜਸਟਿਨ ਟਰੂਡੋ ਦੇ ਸੀਨੀਅਰ ਸਲਾਹਕਾਰ ਨੇ ਦਿੱਤਾ ਅਸਤੀਫ਼ਾ, ਦੋਸ਼ਾਂ ਤੋਂ ਕੀਤਾ ਇਨਕਾਰ

ਟੋਰਾਂਟੋ : ਕੈਨੇਡਾ ਦੇ ਸਿਆਸੀ ਗਲਿਆਰਿਆਂ ‘ਚ ਇਨ੍ਹੀ ਦਿਨੀ ਉਥਲ ਪੁਥਲ ਹੁੰਦੀ ਜਾਪ ਰਹੀ ਹੈ ਜਿਸ ਦੇ ਚਲਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਕਰੀਬੀਆਂ ‘ਚੋਂ ਮੰਨੇ ਜਾਂਦੇ ਸੀਨੀਅਰ ਸਲਾਹਕਾਰ ਗੇਰਾਲਡ ਬੱਟਸ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਦੇ ਨਾਲ ਹੀ ਬੱਟਸ ਨੇ ਉਨ੍ਹਾਂ ਦੋਸ਼ਾਂ ਦਾ ਖੰਡਨ ਵੀ ਕੀਤਾ ਕਿ ਉਨ੍ਹਾਂ ਨੇ ਇੱਕ ਪ੍ਰਮੁੱਖ ਕੈਨੇਡੀਅਨ ਇੰਜਨੀਅਰਿੰਗ ਕੰਪਨੀ ਵਿਰੁੱਧ ਮੁਕੱਦਮੇ ਨੂੰ ਲੈ ਕੇ ਦੇਸ਼ ਦੇ ਸਾਬਕਾ ਅਟਾਰਨੀ ਜਨਰਲ ਤੇ ਦਬਾਅ ਬਣਾਇਆ ਸੀ। ਦੱਸਿਆ ਜਾਂਦਾ ਹੈ ਕਿ ਜਨਰਲ ਸਕੱਤਰ ਗੇਰਾਲਡ ਬੱਟਸ ਟਰੂਡੋ ਦੇ ਕਰੀਬੀ ਸਲਾਹਕਾਰ ਰਹਿਣ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਦੋਸਤ ਰਹਿ ਚੁੱਕੇ ਹਨ।

Read Also ਜਰਨਲ ਮੋਟਰਜ਼ ਦੇ ਫੈਸਲੇ ਦੀ ਟਰੂਡੋ, ਟਰੰਪ ਨੇ ਕੀਤੀ ਨਿੰਦਾ

ਉਹ ਇੰਜਨੀਅਰਿੰਗ ਕੰਪਨੀ ਵਿਰੁੱਧ ਮੁਕੱਦਮੇ ਦੇ ਮਾਮਲਾ ਵਿੱਚ ਘਿਰੇ ਹੋਏ ਸੀ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਾਬਕਾ ਅਟਾਰਨੀ ਜਨਰਲ ਤੇ ਵੈਨਕੂਵਰ-ਗਰੈਨਵਿਲ ਤੋਂ ਸਾਂਸਦ ਜੋਡੀ ਵਿਲਸਨ ਰੇਬੋਲਡ ਨੇ ਵੀ ਕੈਬਨਿਟ ਤੋਂ ਅਸਤੀਫ਼ਾ ਦਿੱਤਾ ਸੀ। ਇਹ ਅਸਤੀਫਾ ਪ੍ਰਧਾਨ ਮੰਤਰੀ ਦਫ਼ਤਰ ਨਾਲ ਚੱਲ ਰਹੇ ਵਿਵਾਦ ਕਰਕੇ ਦਿੱਤਾ ਗਿਆ ਸੀ। ਪ੍ਰਧਾਨ ਮੰਤਰੀ ਦਫ਼ਤਰ ਨੇ ਕਥਿਤ ਤੌਰ ’ਤੇ ਰੇਬੋਲਡ ਨੂੰ ਕਿਊਬੈਕ ਦੀ ਨਾਮੀ ਇੰਜਨੀਅਰਿੰਗ ਕੰਪਨੀ ਨੂੰ ਅਪਰਾਧਿਕ ਮਾਮਲੇ ਤੋਂ ਬਚਾਉਣ ਲਈ ਦਬਾਅ ਪਾਇਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button