PunjabTop News

ਜ਼ਹਿਰ ਪੀਂਣ ਵਾਲੇ ਗ੍ਰੰਥੀ ਸਿੰਘ ਦੀ ਹੋਈ ਮੌਤ

ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਪਿੰਡ ਕਾਤਰੋਂ ਦੇ ਗ੍ਰੰਥੀ ਅਜੀਤ ਸਿੰਘ ਵੱਲੋਂ ਖੁਦਕੁਸ਼ੀ ਕੀਤੀ ਗਈ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਹ ਇਕ ਡੇਰੇ ਵਿਚ ਲੱਗੇ ਹੋਏ ਸੀ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ ਜਾਂਦਾ ਰਿਹਾ ਸੀ। ਇਲਾਕੇ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈਹੁਣ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੋਬਾਈਲ ਚੋਰੀ ਕਰਨ ਸਬੰਧੀ ਅਜੀਤ ਸਿੰਘ ਨੂੰ ਤੰਗ ਕੀਤਾ ਜਾ ਰਿਹਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਗ੍ਰੰਥੀ ਅਜੀਤ ਸਿੰਘ ਨਾਲ ਕਾਫੀ ਕੁੱਟਮਾਰ ਕੀਤੀ ਗਈ ਤੇ ਘਰ ਆ ਕੇ ਉਨ੍ਹਾਂ ਵੱਲੋਂ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ। ਗ੍ਰੰਥੀ ਸਿੰਘ ‘ਤੇ ਇਹ ਵੀ ਇਲਜ਼ਾਮ ਲਗਾਏ ਜਾ ਰਹੇ ਸਨ ਕਿ ਉਨ੍ਹਾਂ ਨੂੰ ਪਾਠ ਕਰਨਾ ਨਹੀਂ ਆਉਂਦਾ। ਪਰਿਵਾਰ ਦਾ ਕਹਿਣਾ ਹੈ ਕਿ ਸਿੱਖੀ ਉਨ੍ਹਾਂ ਨੂੰ ਮਹਿੰਗੀ ਪੈ ਗਈ ਹੈ। ਜੇਕਰ ਉਹ ਗ੍ਰੰਥੀ ਨਾ ਹੁੰਦੇ ਤਾਂ ਸ਼ਾਇਦ ਉਹ ਬਚ ਜਾਂਦੇ

ਪੁਲਿਸ ਦਾ ਕਹਿਣਾ ਹੈ ਕਿ ਪਰਚਾ ਦਰਜ ਕਰ ਦਿੱਤਾ ਗਿਆ ਹੈ ਪਰ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਤੇ ਉਨ੍ਹਾਂ ਵੱਲੋਂ ਲਗਾਤਾਰ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button