Press ReleasePunjabTop News

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ

ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਮਦਨ ਲਾਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਮਨਿੰਦਰ ਸਿੰਘ, ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ।
ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼ ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿਚ ਅਪੀਲ ਕਰਨ ਦਾ ਤਰੀਕਾ ਅਤੇ ਲਿਮਿਟੇਸ਼ਨ ਪੀਰੀਅਡ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਜੇਲ੍ਹ ਸੁਪਰਡੰਟ ਨੂੰ ਹਦਾਇਤ ਕੀਤੀ ਕਿ ਜੋ ਵੀ ਵਿਅਕਤੀ ਸਰਕਾਰੀ ਖਰਚੇ ਤੇ ਆਪਣੇ ਕੇਸ ਦੀ ਪੈਰਵਾਈ ਕਰਵਾਉਣਾ ਚਾਹੁੰਦਾ ਹੈ, ਉਸਦਾ ਫਾਰਮ ਭਰਕੇ ਦੋ ਦਿਨ ਦੇ ਵਿੱਚ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਦਫ਼ਤਰ ਵਿਖੇ ਭੇਜਣਾ ਯਕੀਨੀ ਬਣਾਇਆ ਜਾਵੇ, ਤਾਂ ਜੋ ਅਗਲੇਰੀ ਕਾਰਵਾਈ ਕੀਤੀ ਜਾ ਸਕੇ।ਇਸ ਦੌਰੇ ਦੌਰਾਨ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਇੱਕ ਮੈਡੀਕਲ ਕੈਂਪ ਦਾ ਆਯੋਜਨ ਵੀ ਕੀਤਾ ਗਿਆ ਜਿਸ ਵਿੱਚ ਦੰਦਾਂ ਦੇ ਮਾਹਿਰ ਡਾਕਟਰ ਸ਼੍ਰੀਮਤੀ ਵੰਦਨਾ ਭਾਂਬਰੀ ਅਤੇ ਅਪ੍ਰਰੇਸ਼ਨਾਂ ਦੇ ਮਾਹਿਰ ਡਾਕਟਰ ਲਵਲੀਨ ਗਰਗ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਮਦਨ ਲਾਲ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ, ਬਰਨਾਲਾ ਵਿਖੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਇੱਕ ਲੀਗਲ ਏਡ ਕਲੀਨਿਕ ਚੱਲ੍ਹ ਰਿਹਾ ਹੈ ਜਿੱਥੇ ਪੈਰਾ ਲੀਗਲ ਵਲੰਟੀਅਰ ਨਿਯੁਕਤ ਕੀਤਾ ਗਿਆ ਹੈ। ਬੰਦੀ ਆਪਣੇ ਕੇਸ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਇਸ ਕਲੀਨਿਕ ਤੋਂ ਲੈ ਸਕਦੇ ਹਨ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button