NewsBreaking NewsD5 specialIndiaPoliticsPunjab

ਜੇਕਰ ਸੁਖਬੀਰ ਬਾਦਲ ਅਸਤੀਫਾ ਦੇ ਦੇਣ ਤਾਂ ਅਕਾਲੀ ਦਲ ਦੇ ਹਲਾਤ ਸੁਧਰ ਸਕਦੇ ਹਨ : ਬ੍ਰਹਮਪੁਰਾ

ਅੰਮ੍ਰਿਤਸਰ : ਅੱਜ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਗਿਆ ਸੀ ਕਿ ਜੇਕਰ ਅਕਾਲੀ ਲੀਡਰਸ਼ਿਪ ਚਾਹੇ ਤਾਂ ਉਹ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇਣ ਨੂੰ ਵੀ ਤਿਆਰ ਹਨ। ਉਨ੍ਹਾਂ ਦੇ ਇਸ ਬਿਆਨ ’ਤੇ ਸਿਆਸਤ ਇੱਕ ਵਾਰ ਫਿਰ ਗਰਮਾ ਗਈ ਹੈ। ਸੁਖਬੀਰ ਬਾਦਲ ਦੇ ਇਸ ਬਿਆਨ ’ਤੇ ਅਕਾਲੀ ਦਲ ਵਿਚੋਂ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਚੁੱਕੇ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਬਿਆਨ ਵਿੱਚ ਕਿਹਾ “ਜੇਕਰ ਸੁਖਬੀਰ ਬਾਦਲ ਅਸਤੀਫ਼ਾ ਦੇ ਦੇਣ ਤਾਂ ਅਕਾਲੀ ਦਲ ਦੀ ਹਾਲਤ ਸੁਧਰ ਸਕਦੀ ਹੈ ਤੇ ਉਹ ਮੁੜ ਸਰਗਰਮ ਹੋ ਕੇ ਅਕਾਲੀ ਦਲ ਲਈ ਕੰਮ ਕਰਨ ਲਈ ਤਿਆਰ ਹਨ।

Read Also ਪੰਥ ਨਾਲ ਵਿਸ਼ਵਾਸਘਾਤ ਕਰਨ ਵਾਲੇ ਪੰਜੇ ਜਥੇਦਾਰਾਂ ਸਣੇ ਸੁਖਬੀਰ ਨੂੰ ਵੀ ਹਟਾਓ : ਕਿਰਨਜੀਤ ਕੌਰ

ਪਰ ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਸੁਖਬੀਰ ਬਾਦਲ ਪ੍ਰਧਾਨਗੀ ਦਾ ਅਹੁਦਾ ਨਹੀਂ ਛੱਡਣਗੇ ਕਿਉਂਕਿ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਬੁਰੀ ਤਰ੍ਹਾਂ ਹੋਈ ਹਾਰ ਤੋਂ ਬਾਅਦ ਵੀ ਉਨ੍ਹਾਂ ਤੋਂ ਅਸਤੀਫਾ ਮੰਗਿਆ ਗਿਆ ਸੀ ਪਰ ਉਨ੍ਹਾਂ ਨੇ ਅਜਿਹਾ ਨਹੀਂ ਕੀਤਾ। ਦੱਸ ਦੇਈਏ ਕਿ ਆਉਂਦੀ 4 ਨਵੰਬਰ ਨੂੰ ਉਨ੍ਹਾਂ ਨੇ ਚੋਹਲਾ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਇੱਕ ਮੀਟਿੰਗ ਰੱਖੀ ਹੈ ਅਤੇ ਇਸ ਮੀਟਿੰਗ ਵਿੱਚ ਪੰਥਕ ਮੁੱਦਿਆਂ ’ਤੇ ਵਿਚਾਰਾਂ ਕੀਤੀਆਂ ਜਾਣਗੀਆਂ। ਇੱਧਰ ਦੂਜੇ ਪਾਸੇ ਸੀਨੀਅਰ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪ੍ਰਧਾਨਗੀ ਅਹੁਦੇ ਤੋਂ ਲਏ ਗਏ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਿੱਚ ਕੋਈ ਅਜਿਹਾ ਵਿਅਕਤੀ ਪ੍ਰਧਾਨ ਹੋਣਾ ਚਾਹੀਦਾ ਹੈ ਜਿਸਦਾ ਜੀਵਨ ਗੁਰਸਿੱਖੀ ਵਾਲਾ ਹੋਵੇ ਅਤੇ ਗੁਰੂ ਮਰਿਆਦਾ ਅਨੁਸਾਰ ਚੱਲੇ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button