IndiaTop News

ਜੇਲ ‘ਚ ਬੰਦ ਆਸਾਰਾਮ ਨੂੰ ਇਕ ਵਾਰ ਫਿਰ ਝਟਕਾ, ਇਲਾਜ ਕਰਵਾਉਣ ਲਈ ਸੁਪਰੀਮ ਕੋਰਟ ‘ਚ ਕੀਤੀ ਸੀ ਪਟੀਸ਼ਨ ਦਾਇਰ, ਖਾਰਜ

ਨਵੀਂ ਦਿੱਲੀ— ਬਲਾਤਕਾਰ ਦੇ ਦੋਸ਼ ‘ਚ ਜੇਲ ‘ਚ ਬੰਦ ਆਸਾਰਾਮ  ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਆਸ਼ਾਰਾਮ ਨੂੰ ਸੁਪਰੀਮ ਕੋਰਟ ਤੋਂ ਵੀ ਰਾਹਤ ਨਹੀਂ ਮਿਲੀ। ਆਸ਼ਾਰਾਮ ਨੇ ਮਹਾਰਾਸ਼ਟਰ ‘ਚ ਪੁਲਸ ਹਿਰਾਸਤ ‘ਚ ਆਯੁਰਵੈਦਿਕ ਇਲਾਜ ਕਰਵਾਉਣ ਲਈ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਨੇ ਪਟੀਸ਼ਨ ਖਾਰਜ ਕਰਦਿਆਂ ਕਿਹਾ ਕਿ ਤੁਹਾਨੂੰ ਹਾਈਕੋਰਟ ਜਾਣਾ ਚਾਹੀਦਾ ਹੈ।ਸੁਪਰੀਮ ਕੋਰਟ ਨੇ ਆਸ਼ਾਰਾਮ ਦੇ ਵਕੀਲ ਨੂੰ ਰਾਜਸਥਾਨ ਹਾਈ ਕੋਰਟ ਦੇ ਸਾਹਮਣੇ ਆਪਣੀ ਮੰਗ ਪੇਸ਼ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਰਾਜਸਥਾਨ ਹਾਈ ਕੋਰਟ ਨੂੰ ਆਸ਼ਾਰਾਮ ਦੀ ਪਟੀਸ਼ਨ ਦਾ ਜਲਦੀ ਨਿਪਟਾਰਾ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਮਹਾਰਾਸ਼ਟਰ ‘ਚ ਪੁਲਿਸ ਹਿਰਾਸਤ ‘ਚ ਆਯੁਰਵੈਦਿਕ ਇਲਾਜ ਦੀ ਮੰਗ ਕਰਨ ਵਾਲੀ ਆਸ਼ਾਰਾਮ ਦੀ ਪਟੀਸ਼ਨ ‘ਤੇ ਹਾਈਕੋਰਟ ਜਾਣ ਲਈ ਵੀ ਕਿਹਾ ਹੈ।

 ਸਤੰਬਰ 2023 ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਰਾਜਸਥਾਨ ਹਾਈ ਕੋਰਟ ਨੇ ਸਾਲ 2022 ਵਿੱਚ ਆਸ਼ਾਰਾਮ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਆਸ਼ਾਰਾਮ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਹ ਪਿਛਲੇ 9 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸ ਦੀ ਉਮਰ 80 ਸਾਲ ਤੋਂ ਉਪਰ ਹੈ। ਉਹ ਲਗਾਤਾਰ ਗੰਭੀਰ ਬਿਮਾਰੀਆਂ ਤੋਂ ਪੀੜਤ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button