Press ReleasePunjabTop News
ਟਰਾਂਸਪੋਰਟ ਵਿਭਾਗ ਵੱਲੋਂ ਰੇਤੇ-ਬਜਰੀ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟ ਤੈਅ: ਲਾਲਜੀਤ ਸਿੰਘ ਭੁੱਲਰ
ਕਿਹਾ, ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਪਵੇਗੀ ਠੱਲ੍ਹ
ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਣਾਂ ਅਤੇ ਖਣਿਜ (ਵਿਕਾਸ ਅਤੇ ਰੈਗੂਲੇਸ਼ਨ) ਐਕਟ, 1957 ਤਹਿਤ ਪਰਿਭਾਸ਼ਿਤ ਮਾਇਨਰ ਖਣਿਜਾਂ ਦੀ ਪੰਜਾਬ ਰਾਜ ਵਿੱਚ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮਿੱਟੀ, ਸੁਰਖੀ, ਰੇਤ, ਰਾਖ, ਬਜਰੀ, ਗਟਕਾ, ਸਟੋਨ ਬੋਲਡਰ, ਕੰਕਰ ਅਤੇ ਇਮਾਰਤੀ ਮਲਬੇ ਆਦਿ ਖਣਿਜਾਂ ਦੀ ਢੋਆ-ਢੁਆਈ ਦੇ ਰੇਟਾਂ ਨੂੰ ਵੱਖ-ਵੱਖ ਰੇਟ ਸਲੈਬਾਂ ਵਿੱਚ ਵੰਡਿਆ ਗਿਆ ਹੈ।
Punjab Police News : ਜਸ਼ਨ ਮਨਾਉਣ ਵਾਲੇ ਜ਼ਰੂਰ ਵੇਖਣ, Punjab Police ਨੇ ਦਿੱਤਾ ਨਵੇਂ ਸਾਲ ਦਾ ਸੱਦਾ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਢੋਆ-ਢੁਆਈ ਦੇ ਰੇਟ ਤੈਅ ਕਰਨ ਨਾਲ ਟਰਾਂਸਪੋਰਟਰਾਂ ਵੱਲੋਂ ਮਨਮਰਜ਼ੀ ਦੇ ਰੇਟ ਵਸੂਲਣ ਦੇ ਰੁਝਾਨ ਨੂੰ ਠੱਲ੍ਹ ਪਵੇਗੀ ਅਤੇ ਸਿੱਧੇ ਤੌਰ ‘ਤੇ ਲੋਕਾਂ ਦਾ ਪੈਸਾ ਬਚੇਗਾ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 0.5 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਦੀ ਦੂਰੀ ਲਈ ਰੇਟ 68.49 ਰੁਪਏ ਤੋਂ 349.82 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਹੋਵੇਗਾ। ਇਸੇ ਤਰ੍ਹਾਂ, 51 ਕਿਲੋਮੀਟਰ ਤੋਂ 100 ਕਿਲੋਮੀਟਰ ਤੱਕ ਦੀਆਂ ਦਰਾਂ 352.61 ਰੁਪਏ ਤੋਂ 467.95 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਹੋਣਗੀਆਂ।
ਭਖਿਆ Zira Factory Morcha, ਪਹੁੰਚੀਆਂ ਦੇਸ਼ ਭਰ ਦੀਆਂ ਜਥੇਬੰਦੀਆਂ, ਵੱਡਾ ਇਕੱਠ | D5 Channel Punjabi
ਉਨ੍ਹਾਂ ਦੱਸਿਆ ਕਿ 101 ਕਿਲੋਮੀਟਰ ਤੋਂ 150 ਕਿਲੋਮੀਟਰ ਦੀ ਦੂਰੀ ਲਈ 469.11 ਰੁਪਏ ਤੋਂ 526.19 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਰੇਟ ਤੈਅ ਕੀਤਾ ਗਿਆ ਹੈ, 151 ਕਿਲੋਮੀਟਰ ਤੋਂ 200 ਕਿਲੋਮੀਟਰ ਦੀ ਦੂਰੀ ਲਈ 527.27 ਰੁਪਏ ਤੋਂ 579.78 ਰੁਪਏ ਪ੍ਰਤੀ ਮੀਟਰਕ ਟਨ ਦਰਮਿਆਨ ਕੀਮਤ ਤੈਅ ਕੀਤੀ ਗਈ ਹੈ। ਇਸੇ ਤਰ੍ਹਾਂ 201 ਕਿਲੋਮੀਟਰ ਤੋਂ 250 ਕਿਲੋਮੀਟਰ ਤੱਕ ਦੀ ਦੂਰੀ ਲਈ 580.85 ਰੁਪਏ ਤੋਂ ਲੈ ਕੇ 633.38 ਰੁਪਏ ਪ੍ਰਤੀ ਮੀਟਰਕ ਟਨ ਵਿਚਕਾਰ ਰੇਟ ਤੈਅ ਕੀਤੇ ਗਏ ਹਨ ਜਦਕਿ 251 ਕਿਲੋਮੀਟਰ ਤੋਂ 300 ਕਿਲੋਮੀਟਰ ਤੱਕ ਦੀ ਦੂਰੀ ਲਈ 634.44 ਰੁਪਏ ਤੋਂ 686.96 ਰੁਪਏ ਪ੍ਰਤੀ ਮੀਟਰਕ ਟਨ ਦੇ ਦਰਮਿਆਨ ਰੇਟ ਮਿੱਥਿਆ ਗਿਆ ਹੈ।
Sangrur News : ਸਰਪੰਚ ਨੇ ਵੱਡੇ ਲੀਡਰ ਛੱਡੇ ਪਿੱਛੇ, ਚੁੱਕਿਆ ਵੱਡਾ ਕਦਮ, ਹਲਕੇ ਦਾ ਵਿਧਾਇਕ ਤੇ ਸਰਕਾਰ ਹੈਰਾਨ
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 300 ਕਿਲੋਮੀਟਰ ਤੋਂ ਵੱਧ ਦੀ ਦੂਰੀ ਲਈ ਰੇਤੇ-ਬਜਰੀ ਦੀ ਢੋਆ-ਢੁਆਈ ਵਾਸਤੇ 686.96 ਰੁਪਏ ਦੀ ਨਿਰਧਾਰਤ ਹੱਦ ਉਤੇ 1.07 ਰੁਪਏ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਰੇਟ ਵਸੂਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.