ਕੇਂਦਰ ਸਰਕਾਰ ਦੇ ਨਵੇਂ ਮੋਟਰ ਵਹੀਕਲ ਐਕਟ ਦੇ ਵਿਰੋਧ ਵਿੱਚ ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਟਰੱਕ ਅਪਰੇਟਰਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਕਈ ਹੋਰ ਰਾਜਾਂ ਦੇ ਟਰੱਕ ਅਪਰੇਟਰ ਵੀ ਅੱਜ ਇਸ ਹੜਤਾਲ ‘ਤੇ ਜਾ ਸਕਦੇ ਹਨ। ਇਸ ਕਾਰਨ ਸਬੰਧਤ ਰਾਜਾਂ ਵਿੱਚ ਜ਼ਰੂਰੀ ਸੇਵਾਵਾਂ ਵੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਹ ਟਰੱਕ ਅਪਰੇਟਰ ਐਕਸੀਡੈਂਟ ਵਿੱਚ ਹੋਈ ਮੌਤ ਦੇ ਮਾਮਲੇ ਵਿੱਚ ਡਰਾਈਵਰ ਖ਼ਿਲਾਫ਼ 10 ਸਾਲ ਦੀ ਸਜ਼ਾ ਦੀ ਵਿਵਸਥਾ ਨੂੰ ਲੈ ਕੇ ਹੜਤਾਲ ਤੇ ਚਲੇ ਗਏ ਹਨ। ਇਸ ਹੜਤਾਲ ਕਾਰਨ ਮੱਧ ਪ੍ਰਦੇਸ਼ ਦੇ ਕਈ ਪੈਟਰੋਲ ਪੰਪਾਂ ‘ਤੇ ਸਟਾਕ ਖਤਮ ਹੋ ਗਿਆ ਹੈ।
ਸੜਕ ਹਾਦਸਿਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨ ਲਈ ਭਾਰਤ ਸਰਕਾਰ ਨੇ ਐਮਵੀ ਐਕਟ (ਮੋਟਰ ਵਹੀਕਲ ਐਕਟ) ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਸੜਕ ਹਾਦਸੇ ਦੀ ਸੂਰਤ ਵਿੱਚ ਡਰਾਈਵਰ ਨੂੰ ਕੋਈ ਰਿਆਇਤ ਨਹੀਂ ਦਿੱਤੀ ਜਾ ਸਕਦੀ। ਖਾਸ ਕਰਕੇ ਜਦੋਂ ਡਰਾਈਵਰ ਦੁਰਘਟਨਾ ਤੋਂ ਬਾਅਦ ਭੱਜ ਜਾਂਦੇ ਹਨ ਤਾਂ ਉਨ੍ਹਾਂ ਲਈ 10 ਸਾਲ ਦੀ ਸਜ਼ਾ ਦਾ ਪ੍ਰਬੰਧ ਕੀਤਾ ਗਿਆ ਹੈ।
ਪੰਜਾਬ ਦੇ ਟਰਾਂਸਪੋਰਟਰ ਅਤੇ ਟਰੱਕ ਡਰਾਈਵਰ ਵੀ ਨਵੇਂ ਹਿੱਟ ਐਂਡ ਰਨ ਕਾਨੂੰਨ ਵਿਰੁੱਧ ਲਾਮਬੰਦ ਹੋ ਗਏ ਹਨ। ਇਸ ਦਾ ਅਸਰ ਸੂਬੇ ਦੇ ਪੈਟਰੋਲ ਪੰਪਾਂ ‘ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜੇਕਰ ਅੱਜ ਸ਼ਾਮ ਤੱਕ ਹੜਤਾਲ ਖਤਮ ਨਾ ਹੋਈ ਤਾਂ ਪੈਟਰੋਲ ਪੰਪ ਮਾਲਕਾਂ ਤੋਂ ਇਲਾਵਾ ਆਮ ਲੋਕਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਸੂਬੇ ਦੇ 45 ਫੀਸਦੀ ਪੈਟਰੋਲ ਪੰਪ ਸੁੱਕੇ ਹੋਣ ਦੀ ਸੰਭਾਵਨਾ ਹੈ, ਯਾਨੀ ਕਿ ਉਨ੍ਹਾਂ ‘ਚ ਤੇਲ ਖਤਮ ਹੋ ਜਾਵੇਗਾ। ਇਸ ਤੋਂ ਬਾਅਦ ਲੋਕਾਂ ਕੋਲ ਆਪਣੇ ਵਾਹਨ ਪਾਰਕ ਕਰਨ ਤੋਂ ਇਲਾਵਾ ਕੋਈ ਚਾਰਾ ਨਹੀਂ ਬਚੇਗਾ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.