InternationalTop News

ਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਦਿੱਤੀ ਮਾਨਤਾ

 

ਪਹਿਲਾਂ ਅਮਰੀਕਾ ਦੇ ਸੂਬੇ ਨਿਊਜਰਸੀ, ਪੈਨਸਿਲਵੇਨੀਆ, ਕਨੈਕਟੀਕਟ ਵਿੱਚ ’84 ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਜਾ ਚੁੱਕੀ ਹੈ ਤੇ ਹੁਣਟੈਕਸਸ ਵਿਧਾਨ ਸਭਾ ਦੇ ਨੁਮਾਇੰਦਿਆਂ ਨੇ ਵੀ ਨਵੰਬਰ 1984 ਵਿੱਚ ਭਾਰਤ ਦੇ ਦਿੱਲੀ ਸਮੇਤ ਵੱਖ ਵੱਖ ਸੂਬਿਆਂ ਵਿੱਚ ਵਾਪਰੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਅਮਰੀਕਨ ਸਿੱਖ ਗੁਰਦੁਆਰਾ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਟੈਕਸਸ ਦੇ ਵਿਧਾਨਕਾਰਾਂ ਨੇ 1984 ਵਿੱਚ ਵਾਪਰੇ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਸਬੰਧੀ ਟੈਕਸਸ ਦੇ ਵਿਧਾਨਕਾਰ ਟੈਰੀ ਮੇਜ਼ਾ ਨੇ ਇੱਕ ਮਤਾ ਜਾਰੀ ਕੀਤਾ, ਜਿਸ ਨੂੰ ਵਿਧਾਨ ਸਭਾ ਦੇ ਨੁਮਾਇੰਦੇ ਤੇ ਕਾਂਗਰਸ ਮਹਿਲਾ ਆਗੂ ਜੈਸਮੀਨ ਕ੍ਰੋਕੇਟ ਨੇ ਸਮਰਥਨ ਦਿੱਤਾ ਹੈ।ਆਖਿਆ ਗਿਆ ਕਿ ਨਵੰਬਰ, 1984 ਵਿੱਚ ਭਾਰਤ ’ਚ ਸਿੱਖ ਭਾਈਚਾਰੇ ’ਤੇ ਯੋਜਨਾਬੱਧ ਢੰਗ ਨਾਲ ਹਮਲਾ ਕੀਤਾ ਗਿਆ ਸੀ, ਜਿਸ ਦੌਰਾਨ ਤਿੰਨ ਦਿਨਾਂ ਵਿੱਚ 30 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਹਿੰਸਾਕਾਰੀਆਂ ਨੂੰ ਪੁਲਿਸ ਤੇ ਸਰਕਾਰ ਦੀ ਸ਼ਹਿ ਪ੍ਰਾਪਤ ਸੀ। ਮਤੇ ਅਨੁਸਾਰ ਸੰਯੁਕਤ ਰਾਸ਼ਟਰ ਦੀ ਨਸਲਕੁਸ਼ੀ ਸਬੰਧੀ ਨਿਯਮ ਦੀ ਧਾਰਾ ਦੋ ਤਹਿਤ ਇਹ ਘਟਨਾਵਾਂ ਸਿੱਖ ਨਸਲਕੁਸ਼ੀ ਹਨ। ਇਹ ਯੋਜਨਾਬੱਧ ਹਿੰਸਕ ਘਟਨਾਵਾਂ ਦਿੱਲੀ ਤੋਂ ਇਲਾਵਾ ਝਾਰਖੰਡ, ਮੱਧ ਪ੍ਰਦੇਸ਼, ਹਰਿਆਣਾ, ਉੱਤਰਾਖੰਡ, ਬਿਹਾਰ, ਉੱਤਰ ਪ੍ਰਦੇਸ਼, ਬੰਗਾਲ, ਹਿਮਾਚਲ ਪ੍ਰਦੇਸ਼, ਰਾਜਸਥਾਨ, ਉੜੀਸਾ, ਜੰਮੂ ਕਸ਼ਮੀਰ, ਛੱਤੀਸਗੜ੍ਹ ,ਤ੍ਰਿਪੁਰਾ, ਤਾਮਿਲਨਾਡੂ, ਗੁਜਰਾਤ, ਆਂਧਰਾ ਪ੍ਰਦੇਸ਼, ਕੇਰਲਾ ਤੇ ਮਹਾਰਾਸ਼ਟਰ ਵਿੱਚ ਵੀ ਵਾਪਰੀਆਂ।ਯੂਐਨ ਗਲੋਬਲ ਕਮੇਟੀ ਦੇ ਮੈਂਬਰ ਡਾ. ਇਕਤਿਦਾਰ ਚੀਮਾ ਨੇ ਕਿਹਾ ਕਿ ਅਮਰੀਕਾ ਦੇ ਇਤਿਹਾਸ ਵਿੱਚ ਸਿੱਖ ਭਾਈਚਾਰੇ ਲਈ ਅੱਜ ਦਾ ਦਿਨ ਵਿਸ਼ੇਸ਼ ਹੈ, ਜਦੋਂ ਟੈਕਸਸ ਦੇ ਵਿਧਾਨਕਾਰਾਂ ਨੇ ਸਿੱਖ ਕਤਲੇਆਮ ਨੂੰ ਸਿੱਖ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button