Punjab OfficialsBreaking NewsD5 specialNewsPress ReleasePunjab

ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਤੋਂ: ਸੋਨੀ

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਪ੍ਰਕਿਰਿਆ ਦੀ ਸਮੀਖਿਆ
ਅਧਿਕਾਰੀਆਂ ਨੂੰ ਨਿਰਮਾਣ ਕਾਰਜਾਂ ਅਤੇ ਮਾਹਰ ਡਾਕਟਰਾਂ ਦੀ ਭਰਤੀ ਸਬੰਧੀ ਪ੍ਰਕਿਰਿਆ ਤੇਜ਼ ਕਰਨ ਦੀਆਂ ਸਖ਼ਤ ਹਦਾਇਤਾਂ
ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੀਆਂ 07 ਲੈਬਜ਼ ਨੇ ਹੁਣ ਤੱਕ ਕਰੀਬ 70 ਲੱਖ ਟੈਸਟ ਕੀਤੇ
ਚੰਡੀਗੜ੍ਹ:ਪੰਜਾਬ ਸਰਕਾਰ ਵੱਲੋਂ ਮੈਡੀਕਲ ਸਿੱਖਿਆ ਦੇ ਵਿਕਾਸ ਲਈ ਉਪਰਾਲੇ ਲਗਾਤਾਰ ਜਾਰੀ ਹਨ, ਜਿਨਾਂ ਦੀ ਲੜੀ ਤਹਿਤ ਮੋਹਾਲੀ ਦੇ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਵਿੱਚ ਦਾਖਲੇ ਇਸ ਸਾਲ ਸ਼ੁਰੂ ਹੋ ਜਾਣਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪਰਕਾਸ਼ ਸੋਨੀ ਵੱਲੋਂ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ਗਿਆ।ਇਸ ਮੌਕੇ ਉਨਾਂ ਨੇ ਨਿਰਮਾਣ ਕਾਰਜਾਂ ਸਬੰਧੀ ਪ੍ਰਕਿਰਿਆ ਦੀ ਪ੍ਰਗਤੀ ਤੇਜ ਨਾ ਹੋਣ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਨਿਰਮਾਣ ਕਾਰਜਾਂ ਸਬੰਧੀ ਨਕਸੇ, ਖਾਸ ਕਰ ਕੇ ਦਾਖਲਾ ਗੇਟ ਅਤੇ ਪਾਰਕਿੰਗਜ ਦੇ ਨਕਸੇ, ਹਫਤੇ ਦੇ ਅੰਦਰ ਅੰਦਰ ਫਾਈਨਲ ਕਰ ਕੇ ਟੈਂਡਰ ਪ੍ਰਕਿਰਿਆ ਲਈ ਲੋਕ ਨਿਰਮਾਣ ਵਿਭਾਗ ਨੂੰ ਭੇਜੇ ਜਾਣ। ਉਨਾਂ ਨੇ ਨਾਲ ਹੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ ਕਿ ਬਿਨਾਂ ਦੇਰੀ ਤੋਂ ਸਾਰੀ ਪ੍ਰਕਿਰਿਆ ਪੂਰੀ ਕਰ ਕੇ ਨਿਰਮਾਣ ਕਾਰਜ ਕਰਵਾਏ ਜਾਣ ਤੇ ਇਮਾਰਤਾਂ ਦਾ ਨਿਰਮਾਣ ਇੱਕ ਸਾਲ ਦੇ ਅੰਦਰ ਅੰਦਰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।

ਜਥੇਬੰਦੀਆਂ ਨੇ ਕੀਤੀ ਗੁਪਤ ਵੱਡੀ ਮੀਟਿੰਗ,ਸਰਕਾਰ ਖਿਲਾਫ ਲਿਆ ਅਜਿਹਾ ਫੈਸਲਾ,ਅੱਗੋ ਕਿਸਾਨਾਂ ਨੇ ਭਰਤੀ ਹਾਮੀ

ਮੈਡੀਕਲ ਕਾਲਜ ਲਈ ਲੋੜੀਦੇ ਮਾਹਰ ਡਾਕਟਰਾਂ ਦੀ ਭਰਤੀ ਪ੍ਰਕਿਰਿਆ ਛੇਤੀ ਤੋਂ ਛੇਤੀ ਮੁਕੰਮਲ ਕਰਨ ਦੀਆਂ ਸਖਤ ਹਦਾਇਤਾਂ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਕਿਹਾ ਕਿ ਐਨ ਐਮ ਸੀ ਦੀ ਟੀਮ ਦੇ ਦੌਰੇ ਤੋਂ ਪਹਿਲਾਂ ਸਟਾਫ, ਹਸਪਤਾਲ ਦੇ ਬੈਡ, ਮਸੀਨਾਂ, ਮੁੱਢਲਾ ਟਾਂਚਾ ਆਦਿ  ਸਾਰੀਆਂ ਲੋੜੀਂਦੀਆਂ ਸਰਤਾਂ ਪੂਰੀਆਂ ਕੀਤੀਆਂ ਜਾਣ ਤਾਂ ਜੋ ਇਸ ਸੈਸਨ ਵਿੱਚ ਨਿਰਵਿਘਨ ਕਲਾਸਾਂ ਸੁਰੂ ਹੋਣ।ਮੀਟਿੰਗ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀ ਸੋਨੀ ਨੇ ਦੱਸਿਆ ਕਿ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ 500 ਬੈੱਡਾਂ ਦਾ ਹੈ ਤੇ 300 ਬੈੱਡਾਂ ਦਾ ਹਸਪਤਾਲ ਪਹਿਲਾਂ ਹੀ ਇੱਥੇ ਚੱਲ ਰਿਹਾ ਹੈ ਤੇ 200 ਬੈੱਡ ਇਸ ਵਿੱਚ ਹੋਰ ਵਧਾਏ ਜਾਣੇ ਹਨ, ਜੋ ਛੇਤੀ ਹੀ ਵਧਾ ਦਿੱਤੇ ਜਾਣਗੇ। ਬਲੈਕ ਫੰਗਸ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨਾਂ ਆਖਿਆ ਕਿ ਇਹ ਬਿਮਾਰੀ ਪੁਰਾਣੀ ਹੈ ਪਰ ਕਰੋਨਾ ਕਰ ਕੇ ਇਸ ਦਾ ਅਸਰ ਜਰੂਰ ਵਧਿਆ ਹੈ ਪਰ ਪੰਜਾਬ ਸਰਕਾਰ ਵੱਲੋਂ ਇਸ ਦੇ ਟਾਕਰੇ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।ਕਰੋਨਾ ਸਬੰਧੀ ਵੀ ਪੰਜਾਬ ਵਿੱਚ ਕਰੀਬ 400 ਬੈੱਡ ਖਾਲੀ ਹਨ ਤੇ ਪੰਜਾਬ ਵਿੱਚ ਆਕਸੀਜਨ ਸਬੰਧੀ ਕੋਈ ਦਿੱਕਤ ਨਹੀਂ ਹੈ।
ਲਓ ਕਿਸਾਨਾਂ ਨੇ ਘੇਰ ਲਿਆ ਬੀਜੇਪੀ ਦਾ ਪ੍ਰਧਾਨ!ਗੁੱਸੇ ‘ਚ ਲਾਲ ਹੋਏ ਕਿਸਾਨ,ਟੁੱਟੇ ਬੈਰੀਕੇਡ

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸਨਰਜ ਨੂੰ ਇਹ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਜਿਹੜਾ ਵੀ ਹਸਪਤਾਲ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖਿਲਾਫ ਸਖਤ ਕਰਵਾਈ ਕੀਤੀ ਜਾਵੇ ਤੇ ਵੱਖ ਵੱਖ ਥਾਂ ਇਹ ਕਾਰਵਾਈ ਹੋਈ ਵੀ ਹੈ। ਉਨਾਂ ਦੱਸਿਆ ਕਿ ਵਿਭਾਗ ਦੀਆਂ 07 ਲੈਬਜ ਹਨ ਤੇ ਹੁਣ ਤੱਕ ਕਰੀਬ 70 ਲੱਖ ਟੈਸਟ ਇਨਾਂ ਲੈਬਜ ਵੱਲੋਂ ਕੀਤੇ ਜਾ ਚੁੱਕੇ ਹਨ ਤੇ ਸਾਰੇ ਟੈਸਟ। ਉਨਾਂ ਕਿਹਾ ਕਿ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਜਾਂ ਲੈਬ ਕੋਈ ਟੈਸਟ ਨਤੀਜਿਆਂ ਵਿੱਚ ਜਾ ਨਿਰਧਾਰਤ ਰੇਟਾਂ ਵਿਚ ਗੜਬੜ ਕਰਦੀ ਹਾਂ ਫੌਰੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੇ ਜਾਵੇ ਤਾਂ ਜ਼ੋ ਉਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾ ਸਕੇ।ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਵਿੱਚ ਵੈਕਸੀਨ ਲਗਾਉਣ ਬਾਰੇ ਵੱਡੇ ਪੱਧਰ ਉਤੇ ਜਾਗਰੂਕਤਾ ਆਈ ਹੈ ਪਰ ਵੈਕਸੀਨ ਦੀ ਕਮੀ ਪੂਰੇ ਦੇਸ ਵਿੱਚ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਸੂਬੇ ਦੇ ਲੋਕਾਂ ਨੂੰ ਵੱਧ ਤੋਂ ਵੱਧ ਵੈਕਸੀਨ ਮੁਹੱਈਆ ਕਰਵਾਉਣ ਲਈ ਯਤਨਸੀਲ ਹੈ।

ਪੰਜਾਬ ‘ਚ ਸ਼ੁਰੂ ਹੋਇਆ ਹੋਰ ਵੱਡਾ ਅੰਦੋਲਨ,ਹੁਣ ਮੁੜ ਟੁੱਟਣਗੇ ਬੈਰੀਕੇਟ?

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਟੈਸਟਿੰਗ ਵਧਾਈ ਗਈ ਹੈ ਤੇ ਰੋਜਾਨਾ ਕਰੀਬ 50 ਹਜਾਰ ਟੈਸਟ ਕੀਤੇ ਜਾ ਰਹੇ ਹਨ ਤੇ ਸਰਕਾਰ ਦੇ ਉਪਰਾਲਿਆਂ ਸਦਕਾ ਕਰੋਨਾ ਦੇ ਮਾਮਲੇ ਹੁਣ ਘਟਣੇ ਸੁਰੂ ਹੋ ਚੁੱਕੇ ਹਨ। ਉਨਾਂ ਕਿਹਾ ਕਿ ਕਰੋਨਾ ਦਾ ਤੀਜਾ ਫੇਜ ਆਵੇ ਚਾਹੇ ਨਾ ਆਵੇ ਪਰ ਸਰਕਾਰ ਵੱਲੋਂ ਆਪਣੀਆਂ ਤਿਆਰੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।ਉਨਾਂ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਨਾਉਣ।ਇਸ ਮੌਕੇ ਸਲਾਹਕਾਰ, ਸਿਹਤ ਤੇ ਮੈਡੀਕਲ ਸਿੱਖਿਆ ਪੰਜਾਬ ਡਾ. ਕੇ.ਕੇ. ਤਲਵਾੜ, ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ ਦੇ ਉਪ ਕੁਲਪਤੀ ਡਾ. ਰਾਜ ਬਹਾਦੁਰ, ਪ੍ਰਮੁੱਖ ਸਕੱਤਰ  ਮੈਡੀਕਲ ਸਿੱਖਿਆ ਤੇ ਖੋਜ਼, ਸ੍ਰੀ ਡੀ.ਕੇ. ਤਿਵਾੜੀ, ਡਾਇਰੈਕਟਰ ਮੈਡੀਕਲ ਸਿੱਖਿਆ ਤੇ ਖੋਜ਼, ਡਾ. ਸੁਜਾਤਾ ਸਰਮਾ, ਡਾਇਰਕੈਟਰ ਪਿ੍ਰੰਸੀਪਲ ਡਾ. ਬੀ.ਆਰ. ਅੰਬੇਦਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ, ਡਾ. ਭਵਨੀਤ ਭਾਰਤੀ, ਚੀਫ ਆਰਕੀਟੈਕਟ ਪੰਜਾਬ ਮਿਸ ਸਪਨਾ, ਵਧੀਕ ਡਿਪਟੀ ਕਮਿਸਨਰ (ਜ) ਸ੍ਰੀਮਤੀ ਆਸਿਕਾ ਜੈਨ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button