Breaking NewsD5 specialNewsPunjabTop News

ਡਾ: ਰਾਜ ਕੁਮਾਰ ਵੇਰਕਾ ਵੱਲੋਂ ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼

ਭ੍ਰਿਸ਼ਟਾਚਾਰ ’ਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਨਾ ਬਖਸ਼ਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ

ਚੰਡੀਗੜ੍ਹ : ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਘੁਟਾਲੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਅੱਜ ਏਥੇ ਇੱਕ ਬਿਆਨ ਵਿੱਚ ਡਾ. ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਲਈ ਵਚਨਬੱਧ ਹੈ ਅਤੇ ਇਸ ਘੁਟਲੇ ਵਿੱਚ ਸ਼ਾਮਲ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਤਾਕਤਵਾਰ ਹੀ ਕਿਉ ਨਾ ਹੋਵੇ। ਡਾ. ਵੇਰਕਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਤਕਰੀਬਨ 100 ਕਾਲਜ ਸ਼ਾਮਲ ਹਨ ਅਤੇ ਇਨ੍ਹਾਂ ਵੱਲ੍ਹ 100 ਕਰੋੜ ਰੁਪਏ ਤੋਂ ਵੱਧ ਦੀ ਵਸੂਲੀ ਬਣਦੀ ਹੈ। ਉਨ੍ਹਾਂ ਕਿਹਾ ਇਸ ਮਾਮਲੇ ਬਾਰੇ ਮੰਤਰੀ ਮੰਡਲ ਵੱਲੋਂ ਵਿਚਾਰ ਵਿਟਾਂਦਰਾ ਕੀਤਾ ਜਾ ਚੁੱਕਾ ਹੈ ਅਤੇ ਇਸ ਸਬੰਧੀ ਐਡਵੋਕੇਟ ਜਨਰਲ ਦੀ ਵੀ ਰਾਇ ਪ੍ਰਾਪਤ ਹੋ ਗਈ ਹੈ।

ਕੈਪਟਨ ਦੇ ਪਿੱਛੇ ਪਏ ਕਾਂਗਰਸੀ ! ਸਵੇਰੇ ਹੀ ਵੜਿੰਗ ਨੇ ਪਾਇਆ ਘੇਰਾ! ਕੈਪਟਨ ਦੀ ਨਵੀਂ ਪਾਰਟੀ ਬਾਰੇ ਵੱਡਾ ਖੁਲਾਸਾ

ਉਨ੍ਹਾਂ ਦੱਸਿਆ ਕਿ ਸੁਪਰੀਮ ਕੋਰਟ ਨੇ 50 ਲੱਖ ਤੋਂ ਵੱਧ ਵਸੂਲੀ ਦੇ ਸਬੰਧ ਵਿੱਚ ਕੇਸ ਦਰਜ ਕਰਨ ਲਈ ਕਿਹਾ ਹੈ। ਇਸ ਸੰਦਰਭ ਵਿੱਚ ਗਰੀਬ ਬੱਚਿਆਂ ਨਾਲ ਧੋਖਾਂ ਕਰਨ ਵਾਲਿਆਂ ਵਿਰੁੱਧ ਐਫ.ਆਈ. ਆਰ. ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ। ਗੌਰਤਲਬ ਹੈ ਕਿ ਮੁਢਲੀਆਂ ਰਿਪੋਰਟਾਂ ਦੇ ਆਧਾਰ ’ਤੇ ਡਾ. ਵੇਰਕਾ ਦੇ ਹੁਕਮਾਂ ’ਤੇ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲਾਂ ਹੀ ਚਾਰਜਸੀਟ ਕੀਤਾ ਜਾ ਚੁੱਕਾ ਹੈ। ਇਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ ਭਾਟੀਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।

Khabran Da Sira🔴LIVE : RSS ਤੇ ਅੰਬਾਨੀ ਰਿਸ਼ਵਤ ਦੇ ਕੇ ਕਰਾਉਂਦੇ ਨੇ ਕੰਮ, ਵੱਡੇ ਖੁਲਾਸੇ, ਪੰਜਾਬ ’ਤੇ ਕੇਂਦਰ ਦਾ ਵਾਰ

ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਉਹ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਨਿਰਪੱਖ ਅਤੇ ਪਾਰਦਰਸ਼ੀ ਕਾਰਵਾਈ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਫੰਡਾਂ ਵਿੱਚ ਹੇਰਾ-ਫੇਰੀ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button