News

ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵੱਲੋਂ ਝੋਨੇ ਦੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ

ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ ਖੂਹੰਦ ਨਾ ਸਾੜਨ ਦੀ ਅਪੀਲ਼

ਫ਼ਤਹਿਗੜ੍ਹ ਸਾਹਿਬ, 23 ਸਤੰਬਰ

ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਤੇ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।ਕਿਸਾਨਾਂ ਦੀ ਫਸਲ ਦਾ ਇੱਕ ਇੱਕ ਦਾਣਾ ਖਰੀਦਿਆ ਜਾਵੇਗਾ। ਫ਼ਸਲ ਦੀ ਵਾਢੀ ਤੇ ਖਰੀਦ ਦੌਰਾਨ ਕੋਰੋਨਾ ਵਾਇਰਸ ਤੋਂ ਬਚਾਅ ਸਬੰਧੀ ਸਾਰੀਆਂ ਲੋੜੀਂਦੀਆਂ ਸਾਵਧਾਨੀਆਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇਗੀ।

 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿ਼ਲ੍ਹੇ ਦੀਆਂ ਵੱਖ ਵੱਖ ਅਨਾਜ ਮਡੀਆਂ ਵਿੱਚ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਸਬੰਧੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੇ ਬੈਠਣ, ਪੀਣ ਵਾਲੇ ਪਾਣੀ ਅਤੇ ਪਖਾਨਿਆਂ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

 

ਡੀ.ਸੀ. ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਪਰਾਲੀ ਨੂੰ ਅੱਗ ਨਾ ਲਾਈ ਜਾਵੇ। ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਨੂੰ ਸਬਸਿਡੀ ਉਤੇ ਮਸ਼ੀਨਰੀ ਮੁਹੱਈਆ ਕਰਵਾਈ ਗਈ ਹੈ ਤੇ ਮੁਹੱਈਆ ਕਰਵਾਈ ਜਾ ਰਹੀ ਹੈ, ਉਸ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।

 

ਕਿਸਾਨਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਚੇਚੇ ਤੌਰ ਉਤੇ ਕੈਂਪ ਲਾਏ ਜਾ ਰਹੇ ਹਨ ਤੇ ਕਿਸਾਨਾਂ ਨੂੰ ਪਰਾਲੀ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਮੁੱਖ ਤੌਰ ਉਤੇ ਸਾਹ ਨਾਲ ਸਬੰਧਤ ਬਿਮਾਰੀ ਹੈ, ਜੇ ਕਿਸਾਨ ਪਰਾਲੀ ਨੂੰ ਅੱਗ ਲਾਉਣਗੇ ਤਾਂ ਧੂੰਆਂ ਹੋਵੇਗਾ ਤੇ ਲੋਕਾਂ ਨੂੰ ਸਾਹ ਲੈਣ ਸਬੰਧੀ ਦਿੱਕਤਾਂ ਆਉਣਗੀਆਂ ਤੇ ਕੋਰੋਨਾ ਸਬੰਧੀ ਸਥਿਤੀ ਗੰਭੀਰ ਹੋ ਜਾਵੇਗੀ।

 

ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਨੂੰ ਹੀ ਤਰਜੀਹ ਦੇਣ। ਇਸ ਨਾਲ ਇੱਕ ਤਾਂ ਪਰਾਲੀ ਫੂਕਣ ਨਾਲ ਹੋਣ ਵਾਲੇ ਧੂੰਏਂ ਤੋਂ ਬਚਿਆ ਜਾ ਸਕੇਗਾ ਤੇ ਦੂਜਾ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵਧੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button