Breaking NewsD5 specialNewsPress ReleasePunjabTop News
ਡੀਜੀਪੀ ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਕੀਤੇ ਕਾਰਡਨ ਅਤੇ ਸਰਚ ਆਪਰੇਸ਼ਨ
ਇਨ੍ਹਾਂ ਆਪਰੇਸ਼ਨਾਂ ਨੂੰ ਚਲਾਉਣ ਦਾ ਉਦੇਸ਼ ਸਮਾਜ ਵਿਰੋਧੀ ਤੱਤਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਗੌਰਵ ਯਾਦਵ
ਏ.ਡੀ.ਜੀ.ਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੇ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਇਸ ਵਿਸ਼ੇਸ਼ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਕੀਤੀ ਨਿਗਰਾਨੀ
ਸੂਬੇ ਨੂੰ ਛੱਡੋ ਜਾਂ ਨਤੀਜੇ ਭੁਗਤੋ, ਡੀਜੀਪੀ ਪੰਜਾਬ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਦਿੱਤੀ ਚੇਤਾਵਨੀ
ਚੰਡੀਗੜ੍ਹ: ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਵਿੱਚ ਅੱਜ ਸਮੁੱਚੀ ਪੁਲਿਸ ਫੋਰਸ ਵੱਲੋਂ ਪੰਜਾਬ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਕਾਰਡਨ ਅਤੇ ਸਰਚ ਆਪਰੇਸ਼ਨ (ਸੀ.ਏ.ਐਸ.ਓ. ) ਚਲਾਏ ਗਏ।
ਇਹ ਆਪਰੇਸ਼ਨ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਇਆ ਗਿਆ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏਡੀਜੀਪੀ/ਆਈਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ ‘ਤੇ ਆਪਰੇਸ਼ਨ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ। ਸੀ.ਪੀਜ਼/ਐਸ.ਐਸ.ਪੀਜ਼ ਨੇ ਪੁਲਿਸ ਫੋਰਸ ਦੀ ਭਾਰੀ ਤੈਨਾਤੀ ਦੌਰਾਨ ਇਸ ਆਪਰੇਸ਼ਨ ਨੂੰ ਅੰਜਾਮ ਦੇਣ ਲਈ ਬਦਨਾਮ ਮੁਹੱਲਿਆਂ/ਪਿੰਡਾਂ ਦੀ ਸ਼ਨਾਖਤ ਕੀਤੀ ਜਿੱਥੇ ਨਸ਼ਿਆਂ ਦੀ ਭਰਮਾਰ ਹੈ ਜਾਂ ਕੁਝ ਖੇਤਰ ਜੋ ਅਪਰਾਧੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਲਈ ਪਨਾਹਗਾਹ/ਸੁਰੱਖਿਅਤ ਟਿਕਾਣਾ ਬਣ ਚੁੱਕੇ ਹਨ।
ਡੀਜੀਪੀ ਗੌਰਵ ਯਾਦਵ, ਜੋ ਮੁਹਾਲੀ ਵਿੱਚ ਏਡੀਜੀਪੀ ਕਾਨੂੰਨ ਤੇ ਵਿਵਸਥਾ ਈਸ਼ਵਰ ਸਿੰਘ ਨਾਲ ਵੱਖ-ਵੱਖ ਸੁਸਾਇਟੀਆਂ ਵਿੱਚ ਆਪਰੇਸ਼ਨ ਦੌਰਾਨ ਸ਼ਾਮਲ ਹੋਏ, ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਅਤੇ ਗੈਂਗਸਟਰਾਂ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਈ ਹੈ ਅਤੇ ਅਜਿਹੇ ਆਪਰੇਸ਼ਨ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਾਂ ਦਾ ਖਾਤਮਾ ਨਹੀਂ ਹੋ ਜਾਂਦਾ। ਇਸ ਮੌਕੇ ਡੀਜੀਪੀ ਨਾਲ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਐਸਐਸਪੀ ਐਸਏਐਸ ਨਗਰ ਵਿਵੇਕ ਸ਼ੀਲ ਸੋਨੀ ਵੀ ਮੌਜੂਦ ਸਨ।
Patiala News : DGP ਦੇ ਹੁਕਮਾਂ ਤੋਂ ਬਾਅਦ ਵੱਡੀ ਕਾਰਵਾਈ! Police ਨੇ ਘਰਾਂ ਚੋਂ ਚੱਕੇ ਤਸਕਰ | D5 Channel Punjabi
ਡੀਜੀਪੀ ਨੇ ਕਿਹਾ ਕਿ ਅਸੀਂ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮੈਂ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹਾਂ ਕਿ ਉਹ ਸਵੈ-ਇੱਛਾ ਨਾਲ ਸੂਬੇ ਨੂੰ ਛੱਡ ਦੇਣ, ਨਹੀਂ ਤਾਂ ਪੰਜਾਬ ਪੁਲਿਸ ਉਨ੍ਹਾਂ ਨਾਲ ਸਖ਼ਤੀ ਨਾਲ ਨਜਿੱਠੇਗੀ।
Goldy Brar News : Pathankot ਚੋਂ ਮਿਲਿਆ Goldy Brar? Moose Wala ਦੇ ਕਤਲ ‘ਚ ਵੱਡੀ ਖ਼ਬਰ | D5 Channel Punjabi
ਆਪਰੇਸ਼ਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਲੜਾਈ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਗੈਂਗਸਟਰ ਕਲਚਰ ਨੂੰ ਖ਼ਤਮ ਕਰਨਾ, ਅਮਨ-ਕਾਨੂੰਨ ਨੂੰ ਕਾਇਮ ਰੱਖਣਾ ਅਤੇ ਅਪਰਾਧ ਦਾ ਪਤਾ ਲਗਾਉਣਾ ਹੈ। ਉਨ੍ਹਾਂ ਕਿਹਾ ਕਿ ਬੁਨਿਆਦੀ ਪੁਲਿਸਿੰਗ ਜਿਸ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਚੌਕਸੀ ਰੱਖਣਾ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਕਰਨਾ ਸ਼ਾਮਲ ਹੈ, ਨੂੰ ਮੁੜ ਸੁਰਜੀਤ ਕਰਨ ਦੇ ਨਾਲ-ਨਾਲ ਥਾਣਿਆਂ ਨੂੰ ਅਪਗ੍ਰੇਡ ਵੀ ਕੀਤਾ ਜਾਵੇਗਾ।
ਇਸ ਆਪਰੇਸ਼ਨ ਨਾਲ ਇਲਾਕਾ ਨਿਵਾਸੀਆਂ ਨੂੰ ਪਰੇਸ਼ਾਨੀ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਇਹ ਆਪਰੇਸ਼ਨ ਨਿਵਾਸੀਆਂ ਦੀ ਸੁਰੱਖਿਆ ਲਈ ਹੀ ਚਲਾਇਆ ਜਾ ਰਿਹਾ ਹੈ ਅਤੇ ਇਸ ਆਪਰੇਸ਼ਨ ਨੂੰ ਚਲਾਉਣ ਤੋਂ ਪਹਿਲਾਂ ਰੈਜ਼ੀਡੈਂਟਸ ਵੈਲਫੇਅਰ ਸੋਸਾਇਟੀਆਂ ਨੂੰ ਵੀ ਭਰੋਸੇ ਵਿੱਚ ਲਿਆ ਗਿਆ ਸੀ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਆਪਰੇਸ਼ਨ ਦੌਰਾਨ ਘਰ-ਘਰ ਜਾ ਕੇ ਚੈਕਿੰਗ ਕਰਨ ਸਮੇਂ ਹਰੇਕ ਨਿਵਾਸੀ ਨਾਲ ਦੋਸਤਾਨਾ ਅਤੇ ਨਿਮਰਤਾ ਨਾਲ ਪੇਸ਼ ਆਉਣ ਦੀ ਸਖ਼ਤ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਸਨੀਕਾਂ ਨੇ ਪੰਜਾਬ ਪੁਲਿਸ ਦੇ ਇਸ ਆਪਰੇਸ਼ਨ ਦੀ ਸ਼ਲਾਘਾ ਵੀ ਕੀਤੀ।
ਅਜਿਹੇ ਅਪਰੇਸ਼ਨ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਦਿਆਂ ਪੁਲਿਸ ਫੋਰਸ ਨੂੰ ਸਰਗਰਮ ਅਤੇ ਲਾਮਬੰਦ ਕਰਨ ਵਿੱਚ ਵੀ ਸਹਾਈ ਹੋਣਗੇ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.