Breaking NewsD5 specialNewsPoliticsPunjab

ਡੀਪੂ ਹੋਲਡਰਾਂ ਨੂੰ ਮਾਰਜਨ ਮਨੀ ਦੇਣ ਲਈ 10.08 ਕਰੋੜ ਜਾਰੀ : ਆਸ਼ੂ

ਚੰਡੀਗੜ੍ਹ, 17 ਅਕਤੂਬਰ: ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਈ ਸਥਿਤੀ ਵਿਚ ਟਾਰਗੇਟ ਪਬਲਿਕ ਡਿਸਟਰੀਬਿਊਸ਼ਨ ਸਿਸਟਮ ਅਧੀਨ ਆਉਂਦੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਣਕ ਅਤੇ ਦਾਲ ਦੀ ਵੰਡ ਕਰਨ ਦੇ ਇਵਜ ਵਜੋਂ ਡੀਪੂ ਹੋਲਡਰਾਂ ਦੀ ਬਣਦੀ ਮਾਰਜਨ 10 ਕਰੋੜ 08 ਲੱਖ ਰੁਪਏ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ਜ਼ਿਲ੍ਹਾ ਮੈਨੇਜਰ ਪਨਗਰੇਨ ਦੇ ਖਾਤਿਆਂ ਵਿੱਚ ਤਬਦੀਲ ਕਰ ਦਿਤੇ ਹਨ, ਜ਼ੋ ਕਿ ਜਲਦ ਹੀ ਡੀਪੂ ਹੋਲਡਰਾਂ ਦੇ ਖਾਤਿਆਂ ਵਿਚ ਜਮ੍ਹਾ ਕਰ ਦਿੱਤੇ ਜਾਣਗੇ।

ਲੱਖੇ ਸਿਧਾਣੇ ਨੇ ਲਾਤੀ ਸਿਰਾ !ਏਮਜ਼ ਤੇ ਮੈਕਸ ਹਸਪਤਾਲ ਦਾ ਵੱਡਾ ਸੱਚ !ਮੋਦੀ,ਕੈਪਟਨ ਤੇ ਬਾਦਲਾਂ ਦੇ ਚੱਕਤੇ ਪਰਦੇ !

ਉਕਤ ਜਾਣਕਾਰੀ ਪੰਜਾਬ ਰਾਜ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਦਿੱਤੀ ਗਈ। ਡਿਪੂ ਹੋਲਡਰਾਂ ਵੱਲੋਂ ਪੰਜਾਬ ਰਾਜ ਵਿੱਚ ਆਪਣੀ ਸਿਹਤ ਅਤੇ ਜਾਨ-ਮਾਲ ਦੇ ਖਤਰੇ ਦੀ ਪਰਵਾਹ ਨਾ ਕਰਦੇ ਹੋਏ ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਅਨਾਜ ਦੀ ਵੰਡ ਕਰਨ ਲਈ ਡਿਪੂ ਹੋਲਡਰਾਂ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਆਸ਼ੂ ਨੇ ਕਿਹਾ ਕਿ ਡੀਪੂ ਹੋਲਡਰਾਂ ਦੇ ਸਹਿਯੋਗ ਸਦਕਾ ਪੰਜਾਬ ਸਰਕਾਰ ਨੇ ਅੰਨਤੋਦਿਆ ਅੰਨ ਯੋਜਨਾ ਅਤੇ ਪ੍ਰੋਇਰਟੀ ਹਾਊਸ ਹੋਲਡ ਸਕੀਮ ਦੇ ਲਾਭਪਾਤਰੀਆਂ ਨੂੰ 201639.147 ਮੀਟ੍ਰਿਕ ਟਨ ਕਣਕ ਦੀ ਵੰਡ ਕੀਤੀ ਗਈ।

ਰਾਜਾ ਵੜਿੰਗ ਦਾ ਪੱਤਰਕਾਰ ਨਾਲ ਪਿਆ ਪੇਚਾ !ਦਿਨ ਚੜਨ ਤੋਂ ਪਹਿਲਾਂ ਹੀ ਘਰੋਂ ਚਕਾਤਾ ਪੱਤਰਕਾਰ !

ਆਸ਼ੂ ਨੇ ਦੱਸਿਆ ਕਿ ਡੀਪੂ ਹੋਲਡਰਾਂ ਨੂੰ 50 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਮਾਰਜਨ ਮਨੀ ਦਿੱਤੀ ਜਾ ਰਹੀ ਹੈ।
ਉਨ੍ਹਾਂ ਸੂਬੇ ਦੇ ਸਾਰੇ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ/ ਜ਼ਿਲ੍ਹਾ ਮੈਨੇਜਰ ਪਨਗਰੇਨ ਨੂੰ ਹਦਾਇਤ ਕੀਤੀ ਕਿ ਉਹ ਮਾਰਜਨ ਬਿਨਾਂ ਕਿਸੇ ਦੇਰੀ ਦੇ ਡੀਪੂ ਹੋਲਡਰਾਂ ਖਾਤਿਆਂ ਵਿਚ ਜਮ੍ਹਾ ਕਰਵਾਉਣ ਨੂੰ ਯਕੀਨੀ ਬਣਾਉਣ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button