PunjabTop News

ਡੀ.ਏ. ਦੇ ਬਕਾਏ ਸੰਬੰਧੀ 7 ਦਸੰਬਰ ਨੂੰ ਹਾਈਕੋਰਟ ‘ਚ ਪੇਸ਼ ਹੋਣਗੇ ਪੰਜਾਬ ਦੇ ਮੁੱਖ ਸਕੱਤਰ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ (ਡੀ.ਏ.) ਦੇ ਬਕਾਏ ਦੀ ਅਦਾਇਗੀ ਦਾ ਮਾਮਲਾ ਅਜੇ ਵੀ ਅਦਾਲਤੀ ਵਿਚਾਰ ਅਧੀਨ ਹੈ। ਇਸ ਸੰਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਸਕੱਤਰ ਵਿਰੁੱਧ ਅਪਰਾਧਿਕ ਮਾਣਹਾਨੀ ਦੀ ਕਾਰਵਾਈ ‘ਤੇ ਸੁਪਰੀਮ ਕੋਰਟ ਵਲੋਂ ਲਗਾਈ ਗਈ ਰੋਕ ਦਾ ਅਸਰ ਡੀ.ਏ. ਦੇ ਬਕਾਏ ਨਾਲ ਸੰਬੰਧਿਤ ਹਾਈਕੋਰਟ ਵਲੋਂ ਪਹਿਲਾਂ ਜਾਰੀ ਕੀਤੇ ਗਏ ਹੁਕਮਾਂ ‘ਤੇ ਨਹੀਂ ਪਵੇਗਾ। ਇਸ ਦਾ ਮਤਲਬ ਹੈ ਕਿ ਪੰਜਾਬ ਸਰਕਾਰ ਨੂੰ ਡੀ.ਏ. ਦੇ ਬਕਾਏ ਦੀ ਅਦਾਇਗੀ ਸਬੰਧੀ ਹਾਈਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ।
ਮਾਮਲੇ ਦੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵਲੋਂ ਅਦਾਲਤ ਨੂੰ ਜਾਣੂ ਕਰਵਾਇਆ ਗਿਆ ਕਿ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ਵਿਚ ਪਹਿਲੀ ਦਸੰਬਰ ਨੂੰ ਹੋਣੀ ਤੈਅ ਹੈ। ਇਸ ਦੌਰਾਨ ਸੂਬਾ ਸਰਕਾਰ ਵਲੋਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਕਰਨ ਸਬੰਧੀ ਆਪਣਾ ਪ੍ਰਸਤਾਵ ਅਤੇ ਯੋਜਨਾ ਸੁਪਰੀਮ ਕੋਰਟ ਦੇ ਸਾਹਮਣੇ ਰੱਖੀ ਜਾਵੇਗੀ।
ਸਰਕਾਰ ਵਲੋਂ ਦਿੱਤੀ ਗਈ ਇਸ ਜਾਣਕਾਰੀ ਨੂੰ ਰਿਕਾਰਡ ‘ਤੇ ਲੈਂਦਿਆਂ ਹਾਈਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 7 ਦਸੰਬਰ ਦੀ ਤਰੀਕ ਨਿਰਧਾਰਤ ਕੀਤੀ ਹੈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਅਗਲੀ ਸੁਣਵਾਈ ਮੌਕੇ ਸੁਪਰੀਮ ਕੋਰਟ ਵਿਚ ਹੋਈ ਕਾਰਵਾਈ ਅਤੇ ਡੀ.ਏ. ਦੇ ਬਕਾਏ ਦੀ ਅਦਾਇਗੀ ਲਈ ਤਿਆਰ ਕੀਤੀ ਗਈ ਯੋਜਨਾ ਦੀ ਪ੍ਰਗਤੀ ਬਾਰੇ ਸਪੱਸ਼ਟ ਜਾਣਕਾਰੀ ਪੇਸ਼ ਕੀਤੀ ਜਾਵੇ।
ਡੀ.ਏ. ਦੇ ਬਕਾਏ ਦੀ ਅਦਾਇਗੀ ਦਾ ਮਾਮਲਾ ਹੁਣ ਪਹਿਲੀ ਦਸੰਬਰ ਨੂੰ ਸੁਪਰੀਮ ਕੋਰਟ ਵਿਚ ਹੋਣ ਵਾਲੀ ਸੁਣਵਾਈ ਅਤੇ ਉਸ ਤੋਂ ਬਾਅਦ 7 ਦਸੰਬਰ ਨੂੰ ਹਾਈਕੋਰਟ ਵਿਚ ਹੋਣ ਵਾਲੀ ਕਾਰਵਾਈ ‘ਤੇ ਨਿਰਭਰ ਕਰੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button