ਡੇਰਾ ਮੁਖੀ ਨੂੰ ਵੱਡੀ ਰਾਹਤ, ਦੋ ਕੇਸਾਂ ‘ਚ ਮਿਲੀ ਜ਼ਮਾਨਤ
ਫਰੀਦਕੋਟ : ਬਰਗਾੜੀ ਬੇਅਦਬੀ ਕੇਸ ‘ਚ ਡੇਰਾ ਮੁਖੀ ਰਾਮ ਰਹੀਮ ਨੂੰ ਕੁਝ ਰਾਹਤ ਮਿਲ ਗਈ ਹੈ। 2015 ਦੇ ਬਰਗਾੜੀ ਬੇਅਦਬੀ ਮਾਮਲੇ ਵਿੱਚ ਚਾਰਜਸ਼ੀਟ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਵਿਵਾਦਿਤ ਪੋਸਟਰ ਲਗਾਉਣ ਅਤੇ ਪਵਿੱਤਰ ਸਰੂਪ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਸੀਜੇਐਮ ਦੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ ਹੈ। ਇਸ ਦੇ ਨਾਲ ਹੀ ਅਦਾਲਤ ਵਿੱਚ 50 ਹਜ਼ਾਰ ਦਾ ਜ਼ਮਾਨਤੀ ਬਾਂਡ ਭਰਨ ਦੇ ਹੁਕਮ ਦਿੱਤੇ ਹਨ।
ਕਰਲੋ ਘਿਓ ਨੂੰ ਭਾਂਡਾ, ਲਓ ਕੈਪਟਨ ਨਾਲ ਹੀ ਵੱਜੀ ਲੱਖਾਂ ਦੀ ਠੱਗੀ ! D5 Channel Punjabi
ਬੇਅਦਬੀ ਮਾਮਲੇ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਚੋਰੀ ਕਰਨ ਦੇ ਮਾਮਲੇ ਵਿੱਚ ਡੇਰਾ ਮੁਖੀ ਨੂੰ ਪਹਿਲਾਂ ਹੀ ਜ਼ਮਾਨਤ ਮਿਲ ਚੁੱਕੀ ਹੈ। ਇਸ ਮਾਮਲੇ ਵਿੱਚ ਹੇਠਲੀ ਅਦਾਲਤ ਵਿੱਚ ਜ਼ਮਾਨਤੀ ਬਾਂਡ ਵੀ ਭਰਿਆ ਜਾ ਚੁੱਕਾ ਹੈ, ਜਦਕਿ ਬਾਕੀ ਦੋਵੇਂ ਕੇਸਾਂ ਵਿੱਚ ਜ਼ਮਾਨਤ ਲਈ ਡੇਰਾ ਮੁਖੀ ਨੇ ਪਟੀਸ਼ਨ ਦਾਇਰ ਕੀਤੀ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.