PunjabTop News

ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪ੍ਰਧਾਨ ਮੰਤਰੀ ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਨੂੰ ਨਤਮਸਤਕ ਹੋ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਸਾਰੀ ਰਵਿਦਾਸ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।ਇਸ ਮੌਕੇ ਬੋਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਡੇਰਾ ਸੱਚਖੰਡ ਬੱਲਾਂ ਆਉਣਾ ਉਨ੍ਹਾਂ ਲਈ ਬਹੁਤ ਹੀ ਸੌਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੀ ਪਵਿੱਤਰ ਧਰਤੀ ਨੂੰ ਨਮਨ ਕਰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੀ ਜਨਮ ਸਥਲ ਭੂਮੀ ਕਾਂਸ਼ੀ ਨਾਲ ਉਨ੍ਹਾਂ ਦਾ ਗੂੜ੍ਹਾ ਰਿਸ਼ਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਉਹ ਕਿਸਮਤ ਵਾਲੇ ਹਨ ਕਿ ਉਨ੍ਹਾਂ ਨੂੰ ਕਾਂਸ਼ੀ ਜਾ ਕੇੇ ਵੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਂ  ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮਾਜ ਨੂੰ ਜੋੜਿਆ।ਨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਤੋਂ ਸਾਰਿਆਂ ਨੂੰ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਡੇਰਾ ਬੱਲਾਂ ਦੀ ਸਮਾਜ ਸੇਵਾ ਵਿਚ ਅਹਿਮ ਭੂਮਿਕਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਦਮਪੁਰ ਏਅਰਪੋਰਟ ਦਾ ਨਾਮਕਰਨ ਹੋ ਗਿਆ ਹੈ, ਹੁਣ ਇਸਨੂੰ ਸਾਰੇ ਸ੍ਰੀ ਗੁਰੂ ਰਵਿਦਾਸ ਜੀ ਹਵਾਈ ਅੱਡੇ ਦੇ ਨਾਂ ਨਾਲ ਜਾਣਨਗੇ।

 

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button