PunjabTop News

ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪੈਰੋਲ ਨੂੰ ਲੈ ਕੇ ਇਕ ਵਾਰ ਫਿਰ ਤੋਂ ਪਟੀਸ਼ਨ ਦਾਖਲ

ਚੰਡੀਗੜ੍ਹ : ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ 14 ਮਹੀਨਿਆਂ ਵਿੱਚ ਚੌਥੀ ਵਾਰ ਪੈਰੋਲ ਦਿੱਤੀ ਗਈ। ਬਲਾਤਕਾਰ ਤੇ ਕਤਲ ਦੇ ਗੰਭੀਰ ਮਾਮਲਿਆਂ ਵਿੱਚ ਦੋਸ਼ੀ ਕਰਾਰ ਸੌਦਾ ਸਾਧ ਨੂੰ ਵਾਰ-ਵਾਰ ਪੈਰੋਲ ਦੇਣ ‘ਤੇ ਲਗਾਤਾਰ ਸਵਾਲ ਉਠਦੇ ਰਹੇ ਹਨ ਤੇ ਹੁਣ ਜਨਤਕ ਸਦਭਾਵਨਾ ਅਤੇ ਸਮਾਜਿਕ ਤਾਣੇ-ਬਾਣੇ ਨੂੰ ਵਿਗਾੜਨ ਦਾ ਦਾਅਵਾ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਹਾਈ ਕੋਰਟ ਨੂੰ ਅਪੀਲ ਕੀਤੀ ਗਈ ਹੈ ਕਿ ਭਵਿੱਖ ਵਿੱਚ ਉਸ ਨੂੰ ਪੈਰੋਲ ਨਾ ਦਿੱਤੀ ਜਾਵੇ।

ਅੰਮ੍ਰਿਤਪਾਲ ਬਾਰੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਦੇਸ਼ ਭਰ ‘ਚ ਛਿੜੀ ਚਰਚਾ | D5 Channel Punjabi

ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਹਰਿਆਣਾ ਸਰਕਾਰ ਅਤੇ ਹੋਰ ਬਚਾਅ ਪੱਖ ਨੂੰ 6 ਜੁਲਾਈ ਲਈ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਚੰਡੀਗੜ੍ਹ ਸਥਿਤ ਐਨਜੀਓ ਲਾਇਰ ਫਾਰ ਹਿਊਮਨ ਰਾਈਟਸ ਇੰਟਰਨੈਸ਼ਨਲ ਵੱਲੋਂ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਡੇਰਾ ਮੁਖੀ ਨੂੰ ਭਵਿੱਖ ਵਿੱਚ ਨਾ ਦਿੱਤਾ ਜਾਵੇ। ਪੈਰੋਲ ਦੀ ਮੰਗ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ।ਪਟੀਸ਼ਨ ਮੁਤਾਬਕ ਕਤਲ ਅਤੇ ਬਲਾਤਕਾਰ ਵਰਗੇ ਮਾਮਲਿਆਂ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਸਿੰਘ ਨੂੰ ਪੈਰੋਲ ਦੇਣਾ ਹਰਿਆਣਾ ਸਰਕਾਰ ਦੀ ਆਪਣੀ ਨੀਤੀ ਦੇ ਖ਼ਿਲਾਫ਼ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button