PunjabTop News

ਤਨਖ਼ਾਹ ਨਾ ਮਿਲਣ ਤੋਂ ਤੰਗ ਆ ਪੁਜਾਰੀ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼

ਜਲੰਧਰ ਦੇ  ਸ਼ਹੀਦ ਉੱਧਮ ਸਿੰਘ ਨਗਰ ਦੇ ਇੱਕ ਮੰਦਿਰ ਪੁਜਾਰੀ ਨੇ ਕਮੇਟੀ ਵੱਲੋਂ ਤਨਖ਼ਾਹ ਨਾ ਦਿੱਤੇ ਜਾਣ ਤੋਂ ਪਰੇਸ਼ਾਨ ਹੋ ਕੇ ਖੁਦ ਨੂੰ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਜ਼ਖਮੀ ਪੁਜਾਰੀ ਦੀ ਪਛਾਣ ਸ਼ਿਵ ਦਿਆਲ ਤਿਵਾਰੀ ਵਜੋਂ ਹੋਈ ਹੈ, ਜਿਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪੁਜਾਰੀ ਦੇ ਪਰਿਵਾਰ ਨੇ ਇਲਜ਼ਾਮ ਲਗਾਇਆ ਹੈ ਕਿ ਮੰਦਿਰ ਕਮੇਟੀ ਦੇ ਮੈਂਬਰਾਂ ਦੁਆਰਾ ਤਨਖ਼ਾਹ ਨਹੀਂ ਦਿੱਤੀ ਜਾ ਰਹੀ ਸੀ, ਜਿਸ ਤੋਂ ਪਰੇਸ਼ਾਨ ਹੋ ਕੇ ਪੁਜਾਰੀ ਨੇ ਅੱਗ ਲਗਾ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਮਾਮਲੇ ਦੀ ਜਾਂਚ ਲਈ ਪੁਲਿਸ ਥਾਣਾ ਡਿਵੀਜਨ ਨੰਬਰ-4 ਦੀ ਪੁਲਿਸ ਪਾਰਟੀ ਮੌਕੇ ‘ਤੇ ਪਹੁੰਚ ਗਈ ਸੀ।ਇਸ ਮਾਮਲੇ ‘ਚ ਪੁਜਾਰੀ ਨੇ ਕਿਹਾ ਕਿ ਉਹ ਆਪਣੇ ਪਿੰਡ ਗਿਆ ਹੋਇਆ ਸੀ ਤੇ ਇਸ ਬਾਰੇ ਕਮੇਟੀ ਨੂੰ ਵੀ ਜਾਣਕਾਰੀ ਦਿੱਤੀ ਸੀ, ਜਦੋਂ ਉਹ ਦੋਬਾਰਾ ਆਇਆ ਤਾਂ ਜੋਆਇੰਨ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ। ਇਸ ਲਈ ਉਸ ਨੇ ਇਹ ਕਦਮ ਚੁੱਕਿਆ।

ਮੰਦਿਰ ਦੇ ਪੁਜਾਰੀ ਸ਼ਿਵ ਦਿਆਲ ਤਿਵਾਰੀ ਦੀ ਪਤਨੀ ਦਾ ਕਹਿਣਾ ਹੈ ਕਿ ਮੰਦਿਰ ਕਮੇਟੀ ਦੇ ਮੈਂਬਰਾਂ ਵੱਲੋਂ ਪੁਜਾਰੀ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਸੀ। ਪੁਜਾਰੀ ਦੀ ਪਤਨੀ ਦਾ ਕਹਿਣਾ ਹੈ ਕਿ ਘਰ ‘ਚ ਇੱਕ ਰੁਪਇਆ ਵੀ ਨਹੀਂ ਹੈ ਤੇ ਘਰ ‘ਚ ਛੋਟਾ ਬੱਚਾ ਹੈ, ਪਰ ਮੰਦਿਰ ਕਮੇਟੀ ਵੱਲੋਂ ਤਨਖ਼ਾਹ ਨਹੀਂ ਦਿੱਤੀ ਜਾ ਰਹੀ। ਘਰ ਚਲਾਉਣਾ ਮੁਸ਼ਕਿਲ ਹੋਇਆ ਪਿਆ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button