PunjabTop News

ਦਲਜੀਤ ਦੀ ਭੈਣ ਨੇ ਦਾਇਰ ਕੀਤੀ ਪਟੀਸ਼ਨ, ਹਾਈ ਕੋਰਟ ‘ਚ ਸੁਣਵਾਈ ਅੱਜ

ਦਲਜੀਤ ਸਿੰਘ ਦਾ ਛੇਵੇਂ ਦਿਨ ਵੀ ਸਸਕਾਰ ਨਹੀਂ ਹੋ ਸਕਿਆ। ਉਧਰ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਇਸ ਦੀ ਸੀਬੀਆਈ ਜਾਂਚ, ਪੀਜੀਆਈ ਚੰਡੀਗੜ੍ਹ ਦੇ ਡਾਕਟਰਾਂ ਤੋਂ ਪੋਸਟ ਮਾਰਟਮ ਕਰਵਾਉਣ ਅਤੇ ਪਰਿਵਾਰ ਲਈ ਸੁਰੱਖਿਆ ਦੀ ਮੰਗ ਕੀਤੀ ਹੈ ਜਿਸ ਦੀ ਸੁਣਵਾਈ ਅੱਜ 2 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਪੁਲਿਸ ਨੇ ਲਾਸ਼ ਨੂੰ ਖੋਹ ਕੇ ਆਪਣੇ ਕਬਜ਼ੇ ਵਿੱਚ ਲੈ ਲਈ ਅਤੇ ਪੋਸਟਮਾਰਟਮ ਲਈ ਉਨ੍ਹਾਂ ਦੇ ਪਿਤਾ ‘ਤੇ ਦਬਾਅ ਪਾ ਕੇ ਕਰਵਾਇਆ ਗਿਆ। ਇਸ ਦੇ ਇਲਾਵਾ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੂੰ ਪੱਤਰ ਲਿਖ ਕੇ ਮਾਨਸਾ ਦੇ ਐਸਐਸਪੀ ਵੈਭਵ ਚੌਧਰੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਮੰਗ ਕਰਦਿਆਂ ਕਿਹਾ ਹੈ ਕਿ ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਦਲਜੀਤ ਸਿੰਘ ਦੀ ਨਸ਼ੇ ਨਾਲ ਮੌਤ ਹੋਣ ਉਪਰੰਤ ਪੁਲਿਸ ਨੇ ਪਰਿਵਾਰ ਤੋਂ ਲਾਸ਼ ਧੱਕੇ ਨਾ ਖੋਹ ਲਈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਸ ਦੀ ਰਿਪੋਰਟ ਮੰਗਣ ਦੀ ਅਪੀਲ ਕੀਤੀ ਅਤੇ ਐਫਆਈਆਰ ਸਬੰਧੀ ਵੀ ਰਿਕਾਰਡ ਦੀ ਮੰਗ ਕੀਤੀ ਹੈ। 29 ਅਕਤੂਬਰ ਨੂੰ ਐਮਪੀ ਹਰਸਿਮਰਤ ਕੌਰ ਬਾਦਲ ਨੇ ਦਲਜੀਤ ਸਿੰਘ ਦੇ ਘਰ ਪੁੱਜ ਕੇ ਐਸਐਸਪੀ ਮਾਨਸਾ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਨਾਲ ਕੋਈ ਸੰਤੁਸ਼ਟੀਜਨਕ ਗੱਲ ਨਾ ਕਰਦਿਆਂ ਤਸੱਲੀਬਖਸ਼ ਜਵਾਬ ਨਾ ਦਿੱਤਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button