IndiaTop News

ਦਿੱਲੀ ਆਬਕਾਰੀ ਨੀਤੀ ਕੇਸ ‘ਚ ਨਵੀਂ ਚਾਰਜਸ਼ੀਟ ਦਾਖ਼ਲ, ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਮੁਲਜ਼ਮ ਵਜੋਂ ਕੀਤਾ ਗਿਆ ਨਾਮਜ਼ਦ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਆਬਕਾਰੀ ਨੀਤੀ ਕੇਸ ‘ਚ ਨਵੀਂ ਚਾਰਜਸ਼ੀਟ ਦਾਖ਼ਲ ਕੀਤੀ ਹੈ ਜਿਸ ‘ਚ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਆਮ ਆਦਮੀ ਪਾਰਟੀ (ਆਪ) ਨੂੰ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਹੈ। ਇਹ ਪਹਿਲੀ ਵਾਰ ਹੈ ਜਦੋਂ ਕੋਈ ਮੌਜੂਦਾ ਮੁੱਖ ਮੰਤਰੀ ਅਤੇ ਸਿਆਸੀ ਪਾਰਟੀ ਭ੍ਰਿਸ਼ਟਾਚਾਰ ਦੇ ਦੋਸ਼ਾਂ ਦਾ ਸਾਹਮਣਾ ਕਰਨਗੇ।

ਸੂਤਰਾਂ ਨੇ ਦੱਸਿਆ ਕਿ ਏਜੰਸੀ ਨੇ ਇਥੇ ਵਿਸ਼ੇਸ਼ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕੀਤੀ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਵੱਲੋਂ ਆਉਂਦੇ ਦਿਨਾਂ ‘ਚ ਚਾਰਜਸ਼ੀਟ ਦੇ ਸਬੰਧ ‘ਚ ਸੁਣਵਾਈ ਕੀਤੀ ਜਾ ਸਕਦੀ ਹੈ। ਸੂਤਰਾਂ ਨੇ ਕਿਹਾ ਕਿ ਈਡੀ ਨੇ ਮੁਲਜ਼ਮ ਖ਼ਿਲਾਫ਼ ਮਨੀ ਲਾਂਡਰਿੰਗ ਰੋਕੂ ਐਕਟ (ਪੀਐੱਮਐੱਲਏ) ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ‘ਚ ਈਡੀ ਵੱਲੋਂ ਇਹ ਅੱਠਵੀਂ ਚਾਰਜਸ਼ੀਟ ਦਾਖ਼ਲ ਕੀਤੀ ਗਈ ਹੈ ਜਿਸ ‘ਚ ਅਜੇ ਤੱਕ 18 ਵਿਅਕਤੀ ਗ੍ਰਿਫ਼ਤਾਰ ਹੋ ਚੁੱਕੇ ਹਨ।

ਪਿਛਲੇ ਹਫ਼ਤੇ ਏਜੰਸੀ ਨੇ ਬੀਆਰਐੱਸ ਆਗੂ ਅਤੇ ਤਿਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਚੰਦਰਸ਼ੇਖਰ ਰਾਓ ਦੀ ਧੀ ਕੇ. ਕਵਿਤਾ ਅਤੇ ਚਾਰ ਹੋਰਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਈਡੀ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ‘ਚ ਮੁੱਖ ਮੰਤਰੀ ਨੂੰ ਮੁੱਖ ਸਰਗਨਾ ਅਤੇ ਸਾਜ਼ਿਸ਼ਘਾੜਾ ਕਰਾਰ ਦਿੱਤਾ ਹੈ। ਵਧੀਕ ਸੌਲੀਸਿਟਰ ਜਨਰਲ ਐੱਸਵੀ ਰਾਜੂ ਨੇ ਸੁਪਰੀਮ ਕੋਰਟ ਨੂੰ ਵੀਰਵਾਰ ਨੂੰ ਦੱਸਿਆ ਕਿ ਕੇਜਰੀਵਾਲ ਨੇ ਆਬਕਾਰੀ ਨੀਤੀ (ਹੁਣ ਰੱਦ ਹੋ ਚੁੱਕੀ) ਘੜਨ ‘ਚ ਅਹਿਮ ਭੂਮਿਕਾ ਨਿਭਾਈ ਸੀ। ਈਡੀ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ‘ਆਪ’ ਇੱਕ ਸਿਆਸੀ ਪਾਰਟੀ ਹੋਣ ਦੇ ਨਾਤੇ ਲੋਕ ਪ੍ਰਤੀਨਿਧਤਾ ਐਕਟ ਤਹਿਤ ਵਿਅਕਤੀਗਤ ਨਾਗਰਿਕਾਂ ਦੀ ਐਸੋਸੀਏਸ਼ਨ ਜਾਂ ਸੰਸਥਾ ਵਜੋਂ ਪਰਿਭਾਸ਼ਿਤ ਕੀਤੀ ਗਈ ਹੈ ਅਤੇ ਇਸ ਲਈ ਉਸ ਨੂੰ ਪੀਐੱਮਐੱਏ ਦੀ ਧਾਰਾ 70 ਤਹਿਤ ਇੱਕ ‘ਕੰਪਨੀ’ ਵਜੋਂ ਸ਼੍ਰੇਣੀਬੱਧ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਕਥਿਤ ਕੰਪਨੀ ‘ਆਪ’ ਦੇ ਮੁਖੀ ਅਤੇ ਜਵਾਬਦੇਹ ਹੋਣ ਕਰਕੇ ਦੋਹਾਂ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦੋਸ਼ੀ ਠਹਿਰਾਅ ਕੇ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button