Breaking NewsD5 specialIndiaNewsTop News

ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਟਾਈਟਲਰ ਦੀ ਨਿਯੁਕਤੀ ‘ਤੇ ਬਵਾਲ, ਮਨਜਿੰਦਰ ਸਿੰਘ ਸਿਰਸਾ ਨੇ ਚੁੱਕੇ ਸਵਾਲ

ਨਵੀਂ ਦਿੱਲੀ : ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਜਗਦੀਸ਼ ਟਾਈਟਲਰ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਇਸ ਕਾਰਨ ਵਿਵਾਦ ਛਿੜ ਚੁੱਕਿਆ ਹੈ। ਦੱਸ ਦਈਏ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ‘ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਨੇ ਜਗਦੀਸ਼ ਟਾਈਟਲਰ ਦੀ ਨਿਯੁਕਤੀ ‘ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਕਾਂਗਰਸ ਸਿੱਖਾਂ ਦੇ ਜ਼ਖਮਾਂ ‘ਤੇ ਇਹ ਕੰਮ ਕਰਕੇ ਨਮਕ ਛਿੜਕ ਰਹੀ ਹੈ, ਕਿਵੇਂ ਮਹਿਸੂਸ ਕਰ ਰਹੇ ਹਨ ਪੰਜਾਬ ਦੇ ਕਾਂਗਰਸੀ ? ਸ਼ਰਮ ਦੀ ਗੱਲ ਹੈ ਕਿ ਕਾਂਗਰਸ ਸਿੱਖਾਂ ਦੇ ਹੱਤਿਆਰੇ ਨੂੰ ਮਾਲਾ ਪਾ ਰਹੀ ਹੈ, ਪੰਜਾਬ ਕਾਂਗਰਸ ਦੇ ਨੇਤਾ ਅਜੇ ਵੀ ਖਾਮੋਸ਼ ਹਨ।

ਦਿੱਲੀ ‘ਚ ਵਿਕੇਗੀ ਕਿਸਾਨਾਂ ਦੀ ਫਸਲ ! ਟਰੈਕਟਰ-ਟਰਾਲੀਆਂ ਲੈਕੇ ਪਹੁੰਚਣਗੇ ਕਿਸਾਨ D5 Channel Punjabi

ਦੱਸ ਦਈਏ ਕਿ ਵੀਰਵਾਰ ਨੂੰ ਕਾਂਗਰਸ ਦੀ ਮੱਧਵਰਤੀ ਪ੍ਰਧਾਨ ਸੋਨੀਆ ਗਾਂਧੀ ਨੇ ਟਾਈਟਲਰ ਨੂੰ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਸ਼ਾਮਿਲ ਕੀਤਾ। ਜਗਦੀਸ਼ ਟਾਈਟਲਰ ਦੇ ਨਾਲ ਹੀ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਜੇ.ਪੀ. ਅਗਰਵਾਲ, ਸਾਬਕਾ ਰਾਸ਼ਟਰੀ ਸਕੱਤਰ ਜਨਾਰਦਨ ਦਿਵੇਦੀ ਅਤੇ ਸਾਬਕਾ ਕੇਂਦਰੀਆਂ ਕਪਿਲ ਸਿੱਬਲ, ਅਜੇ ਮਾਕਨ ਅਤੇ ਕ੍ਰਿਸ਼ਨਾ ਤੀਰਥ ਨੂੰ ਵੀ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਜਗ੍ਹਾ ਦਿੱਤੀ ਗਈ ਹੈ। ਜਗਦੀਸ਼ ਸਮੇਤ ਇਨ੍ਹਾਂ ਆਗੂਆਂ ਦੀ ਨਿਯੁਕਤੀ ਦਾ ਆਦੇਸ਼ ਕਾਂਗਰਸ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਵੱਲੋਂ ਵੀਰਵਾਰ ਨੂੰ ਜਾਰੀ ਕੀਤਾ ਗਿਆ। ਇਸ ਦੇ ਅਧੀਨ 87 ਆਗੂਆਂ ਨੂੰ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ‘ਚ ਮੈਂਬਰ ਦੇ ਤੌਰ ‘ਤੇ ਸ਼ਾਮਲ ਕੀਤਾ ਗਿਆ ਹੈ। ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button