ਦਿੱਲੀ ਹਾਈ ਕੋਰਟ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਨਾਲ ਸਬੰਧਤ ਈਡੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਇਸ ਦੇ ਨਾਲ ਹੀ ਅਦਾਲਤ ਨੇ ਇਸੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸਾਬਕਾ ਸੰਚਾਰ ਨਿਰਦੇਸ਼ਕ ਵਿਜੇ ਨਾਇਰ, ਹੈਦਰਾਬਾਦ ਦੇ ਕਾਰੋਬਾਰੀ ਅਭਿਸ਼ੇਕ ਬੋਇਨਾਪੱਲੀ, ਬਿਨਯ ਬਾਬੂ (ਸ਼ਰਾਬ ਕੰਪਨੀ ਮੈਸਰਜ਼ ਪਰਨੋਡ ਰਿਕਾਰਡ ਦੇ ਮੈਨੇਜਰ) ਦੀਆਂ ਜ਼ਮਾਨਤ ਅਰਜ਼ੀਆਂ ਨੂੰ ਵੀ ਰੱਦ ਕਰ ਦਿੱਤਾ ਹੈ। ਰੌਜ਼ ਐਵੇਨਿਊ ਅਦਾਲਤ ਵੱਲੋਂ ਜ਼ਮਾਨਤ ਰੱਦ ਕਰਨ ਦੇ ਫੈਸਲੇ ਨੂੰ ਮਨੀਸ਼ ਸਮੇਤ ਸਾਰੇ ਮੁਲਜ਼ਮਾਂ ਨੇ ਚੁਣੌਤੀ ਦਿੱਤੀ ਸੀ।
ਮਨੀਸ਼ ਸਿਸੋਦੀਆ ਨੂੰ ਈਡੀ ਨੇ 9 ਮਾਰਚ ਨੂੰ ਦਿੱਲੀ ਦੀ ਆਬਕਾਰੀ ਨੀਤੀ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇੱਕ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਜਿਸ ਤੋਂ ਬਾਅਦ ਸਿਸੋਦੀਆ ਨਿਆਇਕ ਹਿਰਾਸਤ ਵਿੱਚ ਹਨ। ਇਸ ਤੋਂ ਪਹਿਲਾਂ 26 ਫਰਵਰੀ ਨੂੰ ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਸ਼ਰਾਬ ਘੁਟਾਲੇ ਵਿੱਚ ਭੂਮਿਕਾ ਨੂੰ ਲੈ ਕੇ 8 ਘੰਟੇ ਦੀ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਸੀ। 30 ਮਈ ਨੂੰ ਹਾਈ ਕੋਰਟ ਨੇ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.