Breaking NewsD5 specialNewsPress ReleasePunjabTop News

ਦੋਸ਼ੀ ਵਿਅਕਤੀ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ- Advocate Dhami

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ ਦਾ ਮਾਮਲਾ

ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਮੰਦਭਾਗੀ ਘਟਨਾ ਦੇ ਦੋਸ਼ੀ ਦੀ ਪਛਾਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਲੰਘੀ 18 ਦਸੰਬਰ ਨੂੰ ਸੋਦਰਿ ਦੇ ਪਾਠ ਸਮੇਂ ਇਕ ਵਿਅਕਤੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਜੰਗਲਾ ਟੱਪ ਕੇ ਬੇਅਦਬੀ ਦੀ ਕੀਤੀ ਗਈ ਕੋਝੀ ਕੋਸ਼ਿਸ਼ ਨਾਲ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਸੀ।

ਲੁਧਿਆਣਾ ਬਲਾਸਟ ਮਾਮਲੇ ‘ਚ DGP ਦੇ ਵੱਡੇ ਖੁਲਾਸੇ! ਸੱਚ ਆਇਆ ਬਾਹਰ || D5 Channel Punjabi

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ Advocate Harjinder Singh Dhami ਨੇ ਕਿਹਾ ਹੈ ਕਿ ਦੋਸ਼ੀ ਅਤੇ ਉਸ ਦੇ ਪਰਿਵਾਰ ਸਬੰਧੀ ਕਿਸੇ ਤਰ੍ਹਾਂ ਦੀ ਵੀ ਜਾਣਕਾਰੀ ਦੇਣ ਵਾਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਬੇਸ਼ੱਕ ਰੋਹ ਵਿਚ ਆਈ ਸੰਗਤ ਨੇ ਦੋਸ਼ੀ ਵਿਅਕਤੀ ਨੂੰ ਉਸ ਦੇ ਕੀਤੇ ਦੀ ਸਜ਼ਾ ਦੇ ਦਿੱਤੀ ਸੀ, ਪਰ ਘਟਨਾ ਦੀ ਤਹਿ ਤੱਕ ਜਾਣ ਲਈ ਦੋਸ਼ੀ ਦੀ ਪਛਾਣ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਿਅਕਤੀ ਦੋਸ਼ੀ ਦੀ ਪਛਾਣ ਨਾਲ ਸਬੰਧਤ ਕੋਈ ਜਾਣਕਾਰੀ ਦੇਵੇਗਾ, ਉਸ ਨੂੰ ਇਨਾਮੀ ਰਾਸ਼ੀ ਦੇਣ ਦੇ ਨਾਲ-ਨਾਲ ਉਸ ਦੀ ਜਾਣਕਾਰੀ ਬਿਲਕੁਲ ਗੁਪਤ ਰੱਖੀ ਜਾਵੇਗੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button