NewsPunjabTop News

ਧਰਮਸੋਤ ਖਿਲਾਫ਼ ਹੋ ਸਕਦਾ ਇਕ ਹੋਰ ਕੇਸ ਦਰਜ !

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸਾਬਕਾ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਮੁਸ਼ਕਲਾਂ ਖੱਤਮ ਹੋਣ ਦਾ ਨਾਂ ਨਹੀਂ ਲੈ ਰਹੀਆ ਹਨ।ਉਨ੍ਹਾਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਜਾ ਸਕਦਾ ਹੈ। ਸੂਤਰਾਂ ਮੁਤਾਬਕ ਸਾਬਕਾ ਮੰਤਰੀ ਧਰਮਸੋਤ ‘ਤੇ ਚੋਣ ਹਲਫਨਾਮੇ ‘ਚ ਜਾਇਦਾਦ ਦੀ ਪੂਰੀ ਜਾਣਕਾਰੀ ਨਾ ਦੇਣ ਦਾ ਇਲਜ਼ਾਮ ਹੈ। ਇਸ ਦਾ ਖੁਲਾਸਾ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਹੋਇਆ ਸੀ। ਫ਼ਿਲਹਾਲ ਧਰਮਸੋਤ ਜੰਗਲ ਘੁਟਾਲੇ ਮਾਮਲੇ ਵਿੱਚ ਨਾਭਾ ਜੇਲ੍ਹ ਅੰਦਰ ਬੰਦ ਹਨ । ਧਰਮਸੋਤ ਨੇ ਹਾਲ ਹੀ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਹੈ।

Shamlat Zameen : ਕਿਸਾਨਾਂ ਹੱਥੋਂ ਜਾਣਗੀਆਂ ਜ਼ਮੀਨਾਂ, ਸਰਕਾਰ ਦਾ ਨਵਾਂ ਫਰਮਾਨ, ਘਰ-ਘਰ ਪਹੁੰਚ ਰਹੇ ਨੋਟਿਸ

ਇਸ ਦੇ ਮੱਦੇਨਜ਼ਰ ਵਿਜੀਲੈਂਸ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ । ਦਰਅਸਲ ਜੰਗਲ ਘੁਟਾਲੇ ਦੀ ਜਾਂਚ ਵਿੱਚ ਵਿਜੀਲੈਂਸ ਨੇ ਧਰਮਸੋਤ ਦੀ ਜਾਇਦਾਦ ਦੀ ਤਲਾਸ਼ੀ ਲਈ ਸੀ। ਇਸ ਦੌਰਾਨ ਪਤਾ ਲੱਗਾ ਕਿ ਧਰਮਸੋਤ ਦਾ ਮੋਹਾਲੀ ਦੇ ਸੈਕਟਰ 80 ਵਿੱਚ 500 ਗਜ਼ ਦਾ ਪਲਾਟ ਹੈ। ਇਹ ਪਲਾਟ ਧਰਮਸੋਤ ਦੀ ਪਤਨੀ ਸ਼ੀਲਾ ਦੇਵੀ ਦੇ ਨਾਂ ’ਤੇ ਹੈ। ਇਸ ਨੂੰ ਮਈ 2021 ਵਿੱਚ ਖਰੀਦਿਆ ਗਿਆ ਸੀ। ਗਮਾਡਾ ਦੇ ਰਿਕਾਰਡ ਅਨੁਸਾਰ ਸ਼ੀਲਾ ਦੇਵੀ 31 ਜਨਵਰੀ 2022 ਤੱਕ ਇਸ ਦੀ ਮਾਲਕ ਸੀ। 2 ਮਾਰਚ ਨੂੰ ਇਸ ਨੂੰ ਰਾਜਕੁਮਾਰ ਤੇ ਕਸ਼ਮੀਰ ਸਿੰਘ ਦੇ ਨਾਂ ‘ਤੇ ਤਬਦੀਲ ਕਰਨ ਦੀ ਤਜਵੀਜ਼ ਰੱਖੀ ਗਈ ਸੀ।

Majithia Bail : ਆਹ Majithia ਨੂੰ ਕੀ ਹੋਇਆ? ਸਭ ਨੂੰ ਕਰਤਾ ਹੈਰਾਨ | D5 Channel Punjabi

ਵਿਜੀਲੈਂਸ ਨੇ ਇਸ ਪਲਾਟ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਪੱਤਰ ਵੀ ਭੇਜਿਆ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਧਰਮਸੋਤ ਨੇ ਨਾਭਾ ਸੀਟ ਤੋਂ ਚੋਣ ਲੜਨ ਸਮੇਂ ਜਾਇਦਾਦ ਦੇ ਹਲਫਨਾਮੇ ਵਿੱਚ ਪਤਨੀ ਦੇ ਨਾਂ 500 ਗਜ਼ ਦੇ ਰਿਹਾਇਸ਼ੀ ਪਲਾਟ ਦੀ ਜਾਣਕਾਰੀ ਨਹੀਂ ਦਿੱਤੀ ਸੀ। ਅਜਿਹਾ ਕਰਕੇ, ਧਰਮਸੋਤ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 125ਏ ਤਹਿਤ ਜੁਰਮ ਕੀਤਾ ਹੈ। ਇਸ ‘ਤੇ ਕਾਰਵਾਈ ਲਈ ਚੋਣ ਕਮਿਸ਼ਨ ਦੇ ਦਿੱਲੀ ਸਥਿਤ ਹੈੱਡਕੁਆਰਟਰ ਨੂੰ ਪੱਤਰ ਭੇਜਿਆ ਗਿਆ ਸੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button