religionTop News

ਨਗਰ ਕੀਰਤਨ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਗਈ ਅਪੀਲ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਵਿਚ ਗੁਰਬਾਣੀ ਕੀਰਤਨ ਕਰਦੇ ਹੋਏ ਰਿਹਾਈ ਮੋਰਚੇ ਦੇ ਕਾਰਕੁਨਾਂ ਨੇ ਸ਼ਮੁਲੀਅਤ ਕੀਤੀ।ਸੰਵਿਧਾਨ ਅਤੇ ਕਾਨੂੰਨ ਅਨੁਸਾਰ ਬਣਦੀ ਬੰਦੀ ਸਿੰਘਾਂ ਦੀ ਰਿਹਾਈ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਲੜੀ ਤਹਿਤ ਸਿਆਸੀ ਸਿੱਖ ਕੈਦੀ ਰਿਹਾਈ ਮੋਰਚਾ (ਦਿੱਲੀ) ਦੇ ਇਨਸਾਫ਼ ਪਸੰਦ ਕਾਰਕੁੰਨਾ ਨੇ ਅੱਜ ਨਗਰ ਕੀਰਤਨ ਦੌਰਾਨ ਸੰਗਤਾਂ ਨੂੰ ਜਾਣਕਾਰੀ ਭਰਪੂਰ ਇਸ਼ਤਿਹਾਰ ਵੰਡਦੇ ਹੋਏ ਜਾਗਰੂਕ ਕੀਤਾ।ਰਿਹਾਈ ਮੋਰਚਾ ਆਗੂਆਂ ਨੇ ਕਿਹਾ ਕਿ ਗੁਰੂ ਨਾਨਕ ਸਾਹਿਬ ਜੀ ਨੇ ਆਪਣੇ ਪੂਰੇ ਜੀਵਨ ਵਿੱਚ ਸੱਚ ‘ਤੇ ਪਹਿਰਾ ਦਿੱਤਾ ਸੀ ਤੇ ਗਲਤ ਦਾ ਵਿਰੋਧ ਕੀਤਾ ਸੀ।ਧਰਮ ਅਤੇ ਇਨਸਾਫ਼ ਦੇ ਨਾਂਮ ‘ਤੇ ਪਾਖੰਡਵਾਦ ਅਤੇ ਬੇਇਨਸਾਫੀਆਂ ਕਰਨ ਵਾਲੀ ਧਾਰਮਿਕ ਤੇ ਸਿਆਸੀ ਲੀਡਰਸ਼ਿਪ ਨੂੰ ਗੁਰੂ ਨਾਨਕ ਸਾਹਿਬ ਜੀ ਨੇ ਸ਼ੀਸ਼ਾ ਦਿਖਾਇਆ ਸੀ।ਇਸ ਲਈ ਉਨ੍ਹਾਂ ਦੇ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਨਾਲ ਹੋ ਰਹੀ ਬੇਇਨਸਾਫੀ ਬਾਰੇ ਸੰਗਤਾਂ ਨੂੰ ਜਾਗਰੂਕ ਕਰਨ ਨੂੰ ਦਿੱਲੀ ਦੇ ਸਭ ਤੋਂ ਵੱਡੇ ਨਗਰ ਕੀਰਤਨ ਵਿਚ ਸ਼ਮੁਲੀਅਤ ਕੀਤੀ ਹੈ ਤੇ ਇਸ ਲੜੀ ਨੂੰ ਸਥਾਨਕ ਕਲੋਨੀਆਂ ਦੇ ਨਗਰ ਕੀਰਤਨ ਵਿਚ ਵੀ ਤੋਰਿਆ ਜਾਵੇਗਾ।ਤਾਂ ਕਿ ਸੰਵਿਧਾਨ ਤੇ ਕਾਨੂੰਨ ਅਨੁਸਾਰ ਬੰਦੀ ਸਿੰਘਾਂ ਦੀ ਰਿਹਾਈ ਮੁਮਕਿਨ ਹੋ ਸਕੇ।ਬੰਦੀ ਸਿੰਘਾਂ ਦੀ ਰਿਹਾਈ ਦੀਆਂ ਮੰਗਾਂ ਵਾਲੀ ਟੀ-ਸ਼ਰਟਾਂ ਪਾ ਕੇ ਸੰਗਤਾਂ ਦਾ ਧਿਆਨ ਸਿੱਖ ਕੌਮ ਦੀ ਇਸ ਚਿਰੋਕਣੀ ਮੰਗ ਵਲ ਆਕਰਸ਼ਿਤ ਕਰਨ ਦੇ ਮਕਸਦ ਨਾਲ ਨੌਜਵਾਨਾਂ ਨੂੰ ਇਸ ਮੌਕੇ ਟੀ-ਸ਼ਰਟਾਂ ਵੀ ਵੰਡੀਆਂ ਗਈਆਂ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button