Press ReleaseBreaking NewsD5 specialNewsPoliticsPunjab

ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਚੋਣਾਂ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਕਰ ਰਹੇ ਸਨ ਵਿਰੋਧਤਾ

ਚੰਡੀਗੜ੍ਹ : ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੀਆਂ 14 ਫਰਵਰੀ ਨੂੰ ਹੋਈਆਂ ਚੋਣਾਂ ਸਮੇਂ ਯੂਥ ਅਕਾਲੀ ਦਲ  ਬੀ ਸੀ ਵਿੰਗ ਦੇਸਾਬਕਾ ਜ਼ਿਲ੍ਹਾ ਪ੍ਰਧਾਨ ਰਾਜੀਵ ਵਰਮਾ ਤੇ ਉਹਨਾਂ ਦੀ ਪਤਨੀ ਸਾਬਕਾ ਕੌਂਸਲਰ ਸਿਮਰਨ ਦੇਵੀ ਵੱਲੋਂਪਾਰਟੀ ਵਿਰੋਧੀ ਗਤੀਵਿਧੀਆਂ  ਵਿਚ ਸ਼ਾਮਲ ਹੋਣ ’ਤੇ  ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਬੁਲਾਰੇ ਸਰਦਾਰਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ  ਉਕਤ ਦੋਹਾਂਆਗੂਟਾਂ ਵੱਲੋਂ ਨਗਰ ਕੌਂਸਲ ਚੋਣਾਂ ਦੌਰਾਨ ਵੱਖ ਵੱਖ ਵਾਰਡਾਂ ਵਿਚ ਪਾਰਟੀ ਦੇ ਅਧਿਕਾਰਤ ਉਮੀਦਵਾਰਾਂਦੀ ਵਿਰੋਧਤਾ ਕਰਨ ਦੀਆਂ ਰਿਪੋਰਟਾਂ ਪ੍ਰਾਪਤ ਹੋਈਆਂ ਸਨ ਜਿਸ ਕਾਰਨ ਰਾਜੀਵ ਵਰਮਾ ਤੇ ਸਿਮਰਨ ਦੇਵੀਦੋਹਾਂ ਨੁੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ।
ਉਹਨਾਂ ਕਿਹਾਕਿ ਪਾਰਟੀ ਵਿਚ ਕਹਿ ਕੇ ਪਾਰਟੀ ਦਾ ਵਿਰੋਧ ਕਰਨ ਵਾਲਿਆਂ ਦੀ ਪਾਰਟੀ ਵਿਚ ਕੋਈ ਥਾਂ ਨਹੀਂ ਹੈ। ਇਸਲਈ ਜੋ ਕੋਈ ਵੀ ਪਾਰਟੀ ਵਿਰੋਧੀਆਂ ਵਿਚ ਸ਼ਾਮਲ ਪਾਇਆ ਗਿਆ ਤਾਂ ਉਸਨੂੰ ਬਾਹਰ ਦਾ ਰਸਤਾਵਿਖਾਇਆ ਜਾਵੇਗਾ।
Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button