PunjabPunjabTop News

ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਚੋਣਾਂ ਕਰਵਾਉਣ ਲਈ ਹਾਈਕੋਰਟ ਨੇ 15 ਦਿਨ ਕੀਤੇ ਤਹਿ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਉਹ ਸਾਰੀਆਂ ਨਗਰ ਪਾਲਿਕਾਵਾਂ ਅਤੇ ਨਗਰ ਨਿਗਮਾਂ ਵਿੱਚ ਚੋਣ ਸ਼ਡਿਊਲ ਨੋਟੀਫਾਈ ਕਰਕੇ ਚੋਣਾਂ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕਰੇ, ਜਿੱਥੇ ਲੰਬੇ ਸਮੇਂ ਤੋਂ ਚੋਣਾਂ ਹੋਣੀਆਂ ਹਨ।ਆਪਣੇ ਹੁਕਮਾਂ ‘ਚ ਹਾਈ ਕੋਰਟ ਨੇ ਸੂਬੇ ‘ਚ ਬਿਨਾਂ ਹੱਦਬੰਦੀ ਦੇ ਚੋਣਾਂ ਕਰਵਾਉਣ ਲਈ 15 ਦਿਨਾਂ ਦੀ ਸਮਾਂ ਸੀਮਾ ਤੈਅ ਕੀਤੀ ਹੈ। ਇਸ ਦੇ ਨਾਲ ਹੀ ਸੂਬੇ ਦੀਆਂ ਨਗਰ ਨਿਗਮਾਂ ਫਗਵਾੜਾ, ਅੰਮ੍ਰਿਤਸਰ, ਪਟਿਆਲਾ, ਜਲੰਧਰ, ਲੁਧਿਆਣਾ ਅਤੇ 42 ਨਗਰ ਕੌਂਸਲਾਂ-ਨਗਰ ਪੰਚਾਇਤਾਂ ਦੀਆਂ ਚੋਣਾਂ ਵੀ ਹੋਣੀਆਂ ਹਨ, ਜਿੱਥੇ ਪੰਜ ਸਾਲ ਦੀ ਮਿਆਦ ਖਤਮ ਹੋਣ ਤੋਂ ਬਾਅਦ ਚੋਣਾਂ ਹੋਣੀਆਂ ਸਨ। .

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button