Breaking NewsPunjabTop News

ਨਰਾਇਣ ਸਿੰਘ ਚੌੜਾ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਭੇਜਿਆ

ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਕੋਸ਼ਿਸ਼ ਮਾਮਲੇ ‘ਚ ਨਰਾਇਣ ਸਿੰਘ ਚੌੜਾ ਨੂੰ ਅੱਜ ਰਿਮਾਂਡ ਖਤਮ ਹੋਣ ਮਗਰੋਂ ਅੰਮ੍ਰਿਤਸਰ ਅਦਾਲਤ ’ਚ ਪੇਸ਼ ਕੀਤਾ ਗਿਆ। ਅੰਮ੍ਰਿਤਸਰ ਅਦਾਲਤ ਨੇ ਹੁਣ ਨਰਾਇਣ ਸਿੰਘ ਚੌੜਾ ਨੂੰ 14 ਦਿਨਾਂ ਦੇ ਲਈ ਨਿਆਇਕ ਹਿਰਾਸਤ ’ਚ ਭੇਜ ਦਿੱਤਾ ਹੈ।

ਅੰਮ੍ਰਿਤਸਰ ਪੁਲਿਸ ਵੱਲੋਂ ਅਦਾਲਤ ਵਿੱਚ ਨਰਾਇਣ ਸਿੰਘ ਚੌੜਾ ਦਾ ਫਿਰ ਤੋਂ ਪੁਲਿਸ ਰਿਮਾਂਡ ਮੰਗਿਆ ਗਿਆ ਸੀ, ਪਰ ਅਦਾਲਤ ਨੇ ਦੋਨਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਨਰਾਇਣ ਸਿੰਘ ਨੂੰ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਇਸ ਦੌਰਾਨ ਵੱਖ-ਵੱਖ ਪੇਸ਼ੀਆਂ ਵਿੱਚ ਪੁਲਿਸ ਨੂੰ ਦਿੱਤਾ ਗਿਆ 11 ਦਿਨ ਦਾ ਰਿਮਾਂਡ ਪੂਰਾ ਹੋ ਗਿਆ ਹੈ। ਇਸ ਸਬੰਧੀ ਏ.ਸੀ.ਪੀ ਜਸਪਾਲ ਸਿੰਘ ਨੇ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ। ਜੋ ਵੀ ਅਪਡੇਟ ਆਵੇਗਾ, ਮੀਡੀਆ ਨੂੰ ਸੂਚਿਤ ਕੀਤਾ ਜਾਵੇਗਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button