Breaking NewsPunjabTop News

ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਗੁਰਜੀਤ ਸਿੰਘ ਔਜਲਾ ਦੀ ‘ਆਪ’ ਨੂੰ ਨਸੀਹਤ, ਕਿਹਾ- ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰਨ ਦੀ ਲੋੜ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਦੀ ਰਿਹਾਈ ਨੂੰ ਲੈ ਕੇ ਦਿਨੋ-ਦਿਨ ਸਿਆਸਤ ਭਖਦੀ ਜਾ ਰਹੀ ਹੈ। ਪੰਜਾਬ ਕੈਬਨਿਟ ਮੀਟਿੰਗ ਤੋਂ ਪਹਿਲਾ ਇਹ ਅਟਕਲਾਂ ਲਗਾਈ ਜਾ ਰਹੀ ਸੀ ਕਿ ਕੈਬਨਿਟ ਬੈਠਕ ‘ਚ ਸਿੱਧੂ ਦੀ ਰਿਹਾਈ ‘ਤੇ ਮੋਹਰ ਲੱਗ ਜਾਏ ਪਰ ਅਜੇ ਕੋਈ ਗੱਲ ਸਿਰੇ ਨਹੀਂ ਲੱਗੀ। ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤਲ ਗਈ ਹੈ ਅਤੇ ਉਨ੍ਹਾਂ ਨੂੰ ਜੇਲ੍ਹ ਵਿਚ ਹੀ ਰਹਿਣਾ ਪਵੇਗਾ।

ਹੁਣੇ ਭੂਚਾਲ ਨੇ ਮਚਾਈ ਤਬਾਹੀ, ਬੁਰਾ ਹੋਇਆ ਇਹਨਾਂ ਦੇਸ਼ਾਂ ਦਾ ਹਾਲ, ਮਲਬੇ ਹੇਠਾਂ ਆਏ ਲੋਕ || D5 Channel Punjabi

ਇਸ ਤੋਂ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਸਿੱਧੂ ਦੀ ਰਿਹਾਈ ਬਾਰੇ ਕਿਹਾ ਸੀ ਜਿਸ ‘ਤੇ ਹੁਣ ਅੰਮ੍ਰਿਤਸਰ ਤੋਂ ਕਾਂਗਰਸ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਪ੍ਰਤੀਕਿਰਿਆ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਿਕ ਹੱਕ ਹੈ ਜਿਸ ‘ਤੇ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਪਹਿਲਾਂ ਕਦੇ ਦੇਖਿਆ Sukhbir Badal ਦਾ ਆਹ ਰੂਪ, ਵਿਰੋਧੀਆਂ ਨੂੰ ਲਿਆਤੇ ਪਸੀਨੇ || D5 Channel Punjabi

ਇਸ ਬਾਰੇ ਟਵੀਟ ਕਰਦਿਆਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਲਿਖਿਆ, ” ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ, ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਕੰਮ ਕਰਨ ਦੀ ਲੋੜ ਹੈ। ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉਨ੍ਹਾਂ ਦਾ ਸੰਵਿਧਾਨਿਕ ਅਧਿਕਾਰ ਹੈ ਇਸ ਨੂੰ ਲਟਕਾਉਣਾ ਗ਼ੈਰ-ਇਨਸਾਨੀ ਅਤੇ ਗ਼ੈਰ-ਇਖ਼ਲਾਕੀ ਪ੍ਰਤੀਤ ਹੁੰਦਾ ਹੈ। ਅੰਤਰ ਝਾਤ ਪਾਓ ਤੇ ਅਮਲ ਕਰੋ। ਇਕ ਚੰਗੀ ਮਿਸਾਲ ਕਾਇਮ ਕਰੋ।”

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button