ਫਰੀਦਕੋਟ ਪੁਲਿਸ ਨੇ ਇੱਕ ਗਿਰੋਹ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਹ ਗਿਰੋਹ ਕਥਿਤ ਤੌਰ ‘ਤੇ ਨਵ-ਜੰਮੀਆਂ ਬੱਚੀਆਂ ਨੂੰ ਦੂਜੇ ਸੂਬਿਆਂ ਵਿੱਚ ਲਿਜਾ ਕੇ ਵੇਚਣ ਦਾ ਕੰਮ ਕਰਦਾ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਹੁਣ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਨਾਂ ਦੇ ਗਿਰੋਹ ‘ਚ 4 ਔਰਤਾਂ ਵੀ ਸ਼ਾਮਿਲ ਹਨ। ਇਸ ਤੋਂ ਇਲਾਵਾ ਪੁਲਿਸ ਨੇ ਤਿਹਾੜ ਜੇਲ੍ਹ ‘ਚ ਨਜ਼ਰਬੰਦ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਲਈ ਅਦਾਲਤ ਤੋਂ ਉਹਨਾਂ ਦੇ ਪ੍ਰੋਡਕਸ਼ਨ ਵਰੰਟ ਮੰਗੇ ਹਨ। ਪੁਲਿਸ ਇਸ ਮਾਮਲੇ ਵਿੱਚ ਕੁਝ ਹੋਰ ਜਾਣਕਾਰੀਆਂ ਪ੍ਰਾਪਤ ਕਰਨਾ ਚਾਹੁੰਦੀ ਹੈ।
ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ‘ਚ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਸ਼ਬੀਨਾ, ਪ੍ਰੀਤ ਕੌਰ, ਕੁਲਦੀਪ ਕੌਰ, ਸਰਬਜੀਤ ਸਿੰਘ ਅਤੇ ਰਣਜੀਤ ਸਿੰਘ ਹਨ। ਜਦੋਂ ਕਿ ਇਸ ਤੋਂ ਪਹਿਲਾਂ ਪਰਮਜੀਤ ਸਿੰਘ ਨਾਮ ਦੇ ਵਿਅਕਤੀ ਨੂੰ ਤਿਹਾੜ ਜੇਲ੍ਹ ਵਿੱਚੋਂ ਪ੍ਰੋਡਕਸ਼ਨ ਵਰੰਟ ‘ਤੇ ਲਿਆਂਦਾ ਗਿਆ ਸੀ।
ਇਸ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਅਧਿਕਾਰੀ ਨਛੱਤਰ ਸਿੰਘ ਨੇ ਜਾਣਕਾਰੀ ਦਿੱਤੀ ਹੈ ਕਿ ਤਫਤੀਸ਼ ਦੌਰਾਨ 2 ਮੁਲਜ਼ਮਾਂ ਦੇ ਹੋਰ ਨਾਮ ਸਾਹਮਣੇ ਆਏ ਹਨ। ਇਨਾਂ ‘ਚ ਸਿਮਰਜੀਤ ਕੌਰ ਅਤੇ ਰਜਿੰਦਰ ਕੁਮਾਰ ਸ਼ਾਮਿਲ ਹਨ। ਇਹ ਤਿਹਾੜ ਜੇਲ੍ਹ ‘ਚ ਨਜ਼ਰਬੰਦ ਹਨ ਤੇ ਜਲਦ ਹੀ ਇਹਨਾਂ ਨੂੰ ਫਰੀਦਕੋਟ ਲਿਆ ਕੇ ਪੁੱਛਗਿਛ ਕੀਤੀ ਜਾ ਸਕਦੀ ਹੈ। ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਇਹਨਾਂ ਵਿਅਕਤੀਆਂ ਖਿਲਾਫ਼ ਦਿੱਲੀ ਦੇ ਥਾਣਾ ਬੇਗਮਪੁਰਾ ‘ਚ ਵੀ ਨਿੱਕੇ ਬੱਚਿਆਂ ਦੀ ਤਸਕਰੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਬੱਚਾ ਤਸਕਰੀ ਮਾਮਲੇ ਵਿੱਚ ਪੜਤਾਲ ਦਿੱਲੀ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ। ਕੁਝ ਸਮਾਂ ਪਹਿਲਾਂ ਇਹਨਾਂ ਨੇ ਫਰੀਦਕੋਟ ਦੇ ਪਿੰਡ ਪਿੰਡੀ ਬਲੋਚਾਂ ਤੋਂ ਇੱਕ 6 ਮਹੀਨੇ ਦੀ ਬੱਚੀ ਪ੍ਰਦੀਪ ਕੌਰ ਨੂੰ ਕਥਿਤ ਤੌਰ ‘ਤੇ ਕਿਡਨੈਪ ਕੀਤਾ ਸੀ ਅਤੇ ਉਸ ਨੂੰ ਕਿਤੇ ਹੋਰ ਲਿਜਾ ਕੇ ਵੇਚ ਦਿੱਤਾ ਸੀ। ਪੁਲਿਸ ਨੂੰ ਅਜੇ ਤੱਕ ਵੇਚੀ ਗਈ ਬੱਚੀ ਨਹੀਂ ਮਿਲੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.