Breaking NewsD5 specialIndiaNewsPoliticsPunjab

ਨਹੀਂ ਟਲਿਆ ਭਗਵੰਤ ਮਾਨ, Sukhbir Badal ਚੁੱਕਿਆ ਮੋਢਿਆਂ ‘ਤੇ! , Police ਨਾਲ ਹੋਇਆ ਧੱਕਾ-ਮੁੱਕੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਬਣਾ ਕੇ ਮਹਿੰਗਾਈ ਵਿਰੋਧੀ ਨਾਅਰੇ ਲਿਖੇ ਹੋਏ ਸਨ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ‘ਆਪ’ ਦੇ ਵਿਧਾਇਕਾਂ ਨੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਬਾਹਰ ਜ਼ਬਰਦਸਤ ਧਰਨਾ ਦਿੱਤਾ।

ਨਹੀਂ ਟਲਿਆ Bhagwant Maan, Sukhbir Badal ਚੁੱਕਿਆ ਮੋਢਿਆਂ ‘ਤੇ! , Police ਨਾਲ ਹੋਇਆ ਧੱਕਾ-ਮੁੱਕੀ

ਜਦੋਂ ਪਾਰਟੀ ਵਿਧਾਇਕਾਂ ਨੂੰ ਵਿਧਾਨ ਸਭਾ ਦੇ ਅੰਦਰ ਜਾਣ ਤੋਂ ਪੁਲਿਸ ਵੱਲੋਂ ਰੋਕਿਆ ਗਿਆ ਤਾਂ ਵਿਧਾਇਕਾਂ ਅਤੇ ਪੁਲਿਸ ਦੀ ਆਪਸ ‘ਚ ਧੱਕਾ-ਮੁੱਕੀ ਵੀ ਹੋਈ। ਪਾਰਟੀ ਦਾ ਕਹਿਣਾ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਜੋ ਨਿੱਜੀ ਥਰਮਲ ਪਲਾਂਟਾਂ ਨਾਲ ਸਮਝੌਤੇ ਹੋਏ, ਉਹ ਇਸ ਕਦਰ ਘਾਤਕ ਹਨ ਕਿ ਪੰਜਾਬ ਦੇ ਲੋਕਾਂ ਨੂੰ ਹੁਣ ਦੇਸ਼ ਭਰ ‘ਚੋਂ ਸਭ ਤੋਂ ਮਹਿੰਗੀ ਬਿਜਲੀ ਦੀ ਕੀਮਤ ਦੇਣੀ ਪੈ ਰਹੀ ਹੈ। ਪਾਰਟੀ ਦੇ ਵਿਧਾਇਕ ਅੱਜ ਸਵੇਰੇ 10 ਵਜੇ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਖਿਲਾਫ ਧਰਨੇ ‘ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button