NationalTop News

ਨੀਟ ਯੂ.ਜੀ. 2025 ਦਾ ਨਤੀਜਾ ਜਾਰੀ

ਨੈਸ਼ਨਲ ਟੈਸਟਿੰਗ ਏਜੰਸੀ ਐਨ.ਟੀ.ਏ. ਨੇ ਨੀਟ ਯੂ.ਜੀ. 2025 ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਉਮੀਦਵਾਰ ਅਧਿਕਾਰਤ ਵੈੱਬਸਾਈਟ ’ਤੇ ਆਪਣਾ ਦੇਖ ਸਕਦੇ ਹਨ। ਦੱਸ ਦੇਈਏ ਕਿ 4 ਮਈ ਨੂੰ ਨੀਟ ਯੂ.ਜੀ. ਪ੍ਰੀਖਿਆ ਦੇਸ਼ ਭਰ ਦੇ 5 ਹਜ਼ਾਰ ਤੋਂ ਵੱਧ ਕੇਂਦਰਾਂ ’ਤੇ ਆਯੋਜਿਤ ਕੀਤੀ ਗਈ ਸੀ। ਇਸ ਪ੍ਰੀਖਿਆ ਨੂੰ ਪਾਸ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡੀਕਲ ਕਾਲਜਾਂ ਵਿਚ ਐਮ.ਬੀ.ਬੀ.ਐਸ. ਕੋਰਸਾਂ ਵਿਚ ਸਿੱਧਾ ਦਾਖਲਾ ਮਿਲੇਗਾ।ਨੀਟ ਯੂ.ਜੀ. 2025 ਵਲੋਂ ਐਲਾਨੇ ਨਤੀਜਿਆਂ ਦੇ ਟਾੱਪ ਰੈਂਕਰਾਂ ਦੀ ਸੂਚੀ ਵਿਚ, ਰਾਜਸਥਾਨ ਦੇ ਮਹੇਸ਼ ਕੁਮਾਰ ਨੇ ਆਲ ਇੰਡੀਆ ਰੈਂਕ 1 ਪ੍ਰਾਪਤ ਕਰਕੇ ਦੇਸ਼ ਭਰ ਵਿਚੋਂ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਉਸ ਨੇ 686 ਅੰਕ ਪ੍ਰਾਪਤ ਕੀਤੇ ਹਨ। ਉਸ ਤੋਂ ਬਾਅਦ ਮੱਧ ਪ੍ਰਦੇਸ਼ ਦੇ ਉਤਕਰਸ਼ ਅਵਧਿਆ ਦਾ ਸਥਾਨ ਹੈ, ਜਿਸ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਜਦੋਂ ਕਿ ਮਹਾਰਾਸ਼ਟਰ ਦੇ ਕ੍ਰਿਸ਼ਨਾੰਗ ਜੋਸ਼ੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਸਾਰੇ ਟੌਪਰ ਜਨਰਲ ਸ਼੍ਰੇਣੀ ਦੇ ਹਨ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button