NewsPress ReleasePunjab

ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਉਣ ਲਈ ਸ਼ੁਰੂ ਕੀਤੀ ਜਾਵੇਗੀ ਪੰਜਾਬ ਹੁਨਰ ਸਿਖਲਾਈ ਸਕੀਮ: ਅਮਨ ਅਰੋੜਾ

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੂਬੇ ਦੀ ਆਪਣੀ ਸਕਿੱਲ ਟਰੇਨਿੰਗ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼

ਮਲਟੀ ਸਕਿੱਲ ਡਿਵੈੱਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਕੀਤਾ ਵਿਚਾਰ-ਵਟਾਂਦਰਾ

ਚੰਡੀਗੜ੍ਹ: ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਪੰਜਾਬ ਹੁਨਰ ਸਿਖਲਾਈ ਸਕੀਮ ਨੂੰ ਅੰਤਿਮ ਰੂਪ ਦੇਣ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਵਰਕਿੰਗ ਗਰੁੱਪ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਦੇ ਨੌਜਵਾਨਾਂ ਦੇ ਹੁਨਰ ਨੂੰ ਤਰਾਸ਼ ਕੇ ਉਨ੍ਹਾਂ ਨੂੰ ਰੋਜ਼ਗਾਰ ਪ੍ਰਾਪਤੀ ਦੇ ਸਮਰੱਥ ਬਣਾਇਆ ਜਾ ਸਕੇ। ਅਮਨ ਅਰੋੜਾ ਇੱਥੇ ਪੇਡਾ ਕੰਪਲੈਕਸ ਵਿਖੇ ਪ੍ਰਸਤਾਵਿਤ ਸਟੇਟ ਸਕਿੱਲ ਟਰੇਨਿੰਗ ਸਕੀਮ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਹੋਰ ਸੁਚੱਜੀ ਵਰਤੋਂ ਬਾਰੇ ਓਪਨ ਹਾਊਸ ਚਰਚਾ ਸੈਸ਼ਨ ਦੌਰਾਨ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਨੂੰ ਸੰਬੋਧਨ ਕਰ ਰਹੇ ਸਨ।
Bandi Singh Committee ਦਾ ਪਿਆ ਰੋਲਾ! ਆਪਸ ’ਚ ਲੜੇ ਮੈਂਬਰ | Harmeet Singh Kalka | D5 Channel Punjabi
ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਗੱਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗ ਦੇ ਉਮੀਦਵਾਰਾਂ ਨੂੰ ਸਿਖਲਾਈ ਦੇਣ ਤੋਂ ਇਲਾਵਾ ਸਰਕਾਰੀ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਆਈ.ਟੀ.ਆਈਜ਼., ਪੌਲੀਟੈਕਨਿਕ, ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼), ਹੈਲਥ ਸੈਕਟਰ ਡਿਵੈਲਪਮੈਂਟ ਸੈਂਟਰਾਂ (ਐਚ.ਐਸ.ਡੀ.ਸੀਜ਼), ਰੂਰਲ ਸਕਿੱਲ ਸੈਂਟਰਾਂ (ਆਰ.ਐਸ.ਸੀਜ਼) ਦੇ ਵਿਦਿਆਰਥੀਆਂ/ਉਮੀਦਵਾਰਾਂ ਅਤੇ ਉਹਨਾਂ ਤਜ਼ਰਬੇਕਾਰ ਉਮੀਦਵਾਰਾਂ, ਜਿਹਨਾਂ ਕੋਲ ਹੁਨਰ ਪ੍ਰਮਾਣ ਪੱਤਰ ਨਹੀਂ ਹਨ, ਨੂੰ ਥੋੜ੍ਹੇ ਸਮੇਂ (ਦੋ ਮਹੀਨੇ ਤੋਂ ਇੱਕ ਸਾਲ) ਦੇ ਸਿਖਲਾਈ ਕੋਰਸ ਕਰਵਾਏ ਜਾਣਗੇ।
Manpreet Badal ਨੂੰ ਮਿਲੀ ਵੱਡੀ ਰਾਹਤ, High Court ਨੇ ਸੁਣਾਇਆ ਫ਼ੈਸਲਾ! | D5 Channel Punjabi
ਕੈਬਨਿਟ ਮੰਤਰੀ ਨੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ (ਐਮ.ਐਸ.ਡੀ.ਸੀਜ਼) ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਭਾਈਵਾਲਾਂ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੰਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ, ਤਿੰਨ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਅਤੇ 198 ਰੂਰਲ ਸਕਿੱਲ ਸੈਂਟਰ ਕਾਰਜਸ਼ੀਲ ਹਨ। ਸਨਅਤੀ ਲੋੜਾਂ ਅਤੇ ਹੁਨਰਮੰਦ ਸਟਾਫ਼ ਦਰਮਿਆਨ ਪਾੜੇ ਨੂੰ ਪੂਰਨ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਅਧਿਕਾਰੀਆਂ ਨੂੰ ਉਦਯੋਗ ਦੀਆਂ ਲੋੜਾਂ ਅਨੁਸਾਰ ਕੋਰਸਾਂ ਨੂੰ ਡਿਜ਼ਾਈਨ ਕਰਨ ਲਈ ਕਿਹਾ। ਉਨ੍ਹਾਂ ਨੇ ਪ੍ਰਸਤਾਵਿਤ ਹੁਨਰ ਸਿਖਲਾਈ ਸਕੀਮ ਬਾਰੇ ਭਾਈਵਾਲਾਂ ਤੋਂ ਸੁਝਾਅ ਵੀ ਮੰਗੇ।
ਕਿਸਾਨਾਂ ਨੇ ਚਲਾਇਆ Smart Meter, Units ਵਾਲੀਆਂ ਪੱਟੀਆਂ ਧੂੜਾਂ | Jagjit Dallewal | D5 Channel Punjabi
ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਸਾਰੇ ਭਾਈਵਾਲਾਂ ਅਤੇ ਟ੍ਰੇਨਿੰਗ ਪਾਰਟਨਰਾਂ ਦਾ ਸਵਾਗਤ ਕੀਤਾ। ਇਸ ਮੌਕੇ ਉਪ ਚੇਅਰਪਰਸਨ ਪੰਜਾਬ ਵਿਕਾਸ ਕਮਿਸ਼ਨ ਸੀਮਾ ਬਾਂਸਲ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਤਕਨੀਕੀ ਸਿੱਖਿਆ, ਉਦਯੋਗ, ਉਚੇਰੀ ਸਿੱਖਿਆ, ਸਕੂਲ ਸਿੱਖਿਆ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਸਮਾਗਮ ਵਿੱਚ ਉਦਯੋਗਿਕ ਐਸੋਸੀਏਸ਼ਨਾਂ, ਐਨ.ਐਸ.ਡੀ.ਸੀ., ਸੀ.ਆਈ.ਆਈ., ਫਿੱਕੀ (ਐਫ.ਆਈ.ਸੀ.ਸੀ.ਆਈ.), ਨਾਬਾਰਡ, ਸੀ-ਪਾਇਟ, ਟ੍ਰੇਨਿੰਗ ਪਾਰਟਨਰਜ਼, ਐਸ.ਐਸ.ਸੀਜ਼ ਦੇ ਨੁਮਾਇੰਦਿਆਂ ਨੇ ਵੀ ਹਿੱਸਾ ਲਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Back to top button