ਪਖਤੂਨਖਵਾ ‘ਚ ਵੱਡਾ ਅੱਤਵਾਦੀ ਹਮਲਾ
ਪਾਕਿਸਤਾਨ ਦੇ ਖੈਬਰ ਪਖਤੂਨਖਵਾ ‘ਚ ਸ਼ੁੱਕਰਵਾਰ ਨੂੰ ਵੱਡਾ ਅੱਤਵਾਦੀ ਹਮਲਾ ਹੋਇਆ। ਪਾਕਿਸਤਾਨੀ ਤਾਲਿਬਾਨ ਨਾਲ ਜੁੜੇ ਅੱਤਵਾਦੀਆਂ ਨੇ ਇਕ ਸੁਰੱਖਿਆ ਚੌਕੀ ਨੂੰ ਨਿਸ਼ਾਨਾ ਬਣਾਇਆ। ਇਸ ਹਮਲੇ ‘ਚ 7 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 11 ਹੋਰ ਜ਼ਖਮੀ ਹੋ ਗਏ, ਅਧਿਕਾਰੀਆਂ ਮੁਤਾਬਕ ਇਸ ਹਮਲੇ ਦੀ ਜ਼ਿੰਮੇਵਾਰੀ ਹਾਫਿਜ਼ ਗੁਲ ਬਹਾਦਰ ਸਮੂਹ ਨੇ ਲਈ ਹੈ
ਗਰੁੱਪ ਨੇ ਫਰਵਰੀ ‘ਚ ਤਾਰਿਕ ਅਫਰੀਦੀ ਗਰੁੱਪ ਨਾਲ ਗਠਜੋੜ ਕੀਤਾ ਸੀ। ਇਸਨੂੰ ਤਾਰਿਕ ਗੈਦਰ ਗਰੁੱਪ ਵਜੋਂ ਵੀ ਜਾਣਿਆ ਜਾਂਦਾ ਹੈ। ਖਾਸ ਗੱਲ ਇਹ ਹੈ ਕਿ ਇਹ ਸਮੂਹ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦਾ ਸਹਿਯੋਗੀ ਸੰਗਠਨ ਹੈ, ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਔਰਕਜ਼ਈ ਸਕਾਊਟਸ ਚੈੱਕ ਪੋਸਟ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਹਮਲੇ ਤੋਂ ਬਾਅਦ ਚੌਕੀ ਨੂੰ ਅੱਗ ਲਗਾ ਦਿੱਤੀ ਗਈ। ਅੱਤਵਾਦੀਆਂ ਨੇ ਹਮਲੇ ‘ਚ ਵਿਸਫੋਟਕ ਅਤੇ ਰਾਕੇਟ ਨਾਲ ਚੱਲਣ ਵਾਲੇ ਗ੍ਰੇਨੇਡ ਦੀ ਵਰਤੋਂ ਕੀਤੀ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.