PunjabTop News

ਪਰਗਟ ਸਿੰਘ ਪੰਜਾਬ ਦੇ ਨਸ਼ਿਆਂ ਦੇ ਮਾਮਲੇ ’ਤੇ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਹਿਮਾਚਲ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣ ਦੀ ਹਿੰਮਤ ਦਿਖਾਉਣ: ਵਿਜੇ ਸਾਂਪਲਾ

ਜਲੰਧਰ, 28 ਨਵੰਬਰ (ਬਿੰਦੂ ਸਿੰਘ)- ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਵੱਲੋਂ ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ’ਤੇ ਕੀਤੇ ਟਵੀਟ ਦਾ ਜਵਾਬ ਦਿੰਦਿਆਂ ਕਿਹਾ ਕਿ ਪਰਗਟ ਸਿੰਘ ਨੂੰ ਨਸ਼ਿਆਂ ਦੇ ਮਾਮਲੇ ’ਤੇ ਦੂਜਿਆਂ ਵੱਲ ਉਂਗਲ ਚੁੱਕਣ ਤੋਂ ਪਹਿਲਾਂ ਆਪਣੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਤੋਂ ਜਵਾਬ ਮੰਗਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਪਰਗਟ ਸਿੰਘ ਦੁਆਰਾ ਲਗਾਇਆ ਦੋਸ਼ ਕਿ ‘ਡਬਲ ਇੰਜਣ ਦੀਆਂ ਸਰਕਾਰਾਂ ਵਿੱਚ ਮੈਡੀਕਲ ਨਸ਼ਿਆਂ ਦਾ ਉਤਪਾਦਨ ਹੋ ਰਿਹਾ ਹੈ ਅਤੇ ਇਹ ਦੂਜੇ ਸੂਬਿਆਂ ਵਿੱਚ ਵੇਚੇ ਜਾ ਰਹੇ ਹਨ’ ਸਰਾਸਰ ਝੂਠਾ ਅਤੇ ਬੇਬੁਨਿਆਦ ਹੈ ।
ਸਾਂਪਲਾ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬੱਦੀ, ਨਾਲਾਗੜ੍ਹ ਅਤੇ ਹੋਰ ਉਦਯੋਗਿਕ ਖੇਤਰਾਂ ਵਿੱਚ ਗੈਰ-ਕਾਨੂੰਨੀ ਦਵਾਈਆਂ ਦੇ ਨਿਰਮਾਣ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਹਾਲ ਹੀ ਵਿੱਚ ਨਾਲਾਗੜ੍ਹ ਵਿੱਚ ਗੈਰ-ਕਾਨੂੰਨੀ ਦਵਾਈ ਨਿਰਮਾਣ ਯੂਨਿਟ ਦਾ ਪਰਦਾਫਾਸ਼ ਹੋਣਾ ਵੀ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਪਰਗਟ ਸਿੰਘ ਨੂੰ ਸਿੱਧਾ ਸਵਾਲ ਕੀਤਾ ਕਿ ਜੇਕਰ ਉਨ੍ਹਾਂ ਵਿੱਚ ਸੱਚ ਬੋਲਣ ਦੀ ਹਿੰਮਤ ਹੈ ਤਾਂ ਉਹ ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਤੋਂ ਪੁੱਛਣ ਕਿ ਉਨ੍ਹਾਂ ਦੇ ਰਾਜ ਵਿੱਚ ਅਜਿਹੀਆਂ ਗਤੀਵਿਧੀਆਂ ਕਿਵੇਂ ਚੱਲ ਰਹੀਆਂ ਹਨ ਅਤੇ ਪੰਜਾਬ ਸਮੇਤ ਦੂਜੇ ਸੂਬਿਆਂ ਵਿੱਚ ਨਸ਼ੀਲੀਆਂ ਦਵਾਈਆਂ ਦੀ ਸਪਲਾਈ ਰੋਕਣ ਲਈ ਕੀ ਕਦਮ ਚੁੱਕੇ ਗਏ ਹਨ?

ਸਾਂਪਲਾ ਨੇ ਕਿਹਾ ਕਿ ਨਸ਼ਿਆਂ ਦਾ ਮੁੱਦਾ ਸਿਆਸੀ ਬਿਆਨਬਾਜ਼ੀ ਦਾ ਨਹੀਂ, ਪੰਜਾਬ ਦੀ ਨੌਜਵਾਨ ਪੀੜ੍ਹੀ ਦੇ ਭਵਿੱਖ ਦਾ ਸਵਾਲ ਹੈ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੋਵਾਂ ਨੂੰ ਦੋਹਰੇ ਮਾਪਦੰਡ ਛੱਡ ਕੇ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮਾਫੀਆ ਖ਼ਿਲਾਫ਼ ਕਾਰਵਾਈ ਵਿੱਚ ਕੋਈ ਸਿਆਸੀ ਸਮਝੌਤਾ ਨਹੀਂ ਹੋਣਾ ਚਾਹੀਦਾ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button