
ਮਾਨਸਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖੀ ਪਰਵਿੰਦਰ ਸਿੰਘ ਝੋਟਾ ਦੀ ਲਾਸ਼ ਨੂੰ ਬਾਹਰ ਕੱਢਣ ਲਈ ਇਕੱਠੇ ਹੋਏ ਲੋਕਾਂ ਨੇ ਪੁਲਿਸ ਦੀ ਰੋਕ ਦੇ ਬਾਵਜੂਦ ਮੋਰਚਰੀ ਦਾ ਗੇਟ ਖੋਲ੍ਹ ਦਿੱਤਾ। ਗੇਟ ‘ਤੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਗਿਣਤੀ ਤਾਇਨਾਤ ਸੀ ਪਰ ਲੋਕਾਂ ਨੇ ਧੱਕਾ-ਮੁੱਕੀ ਕਰਦਿਆਂ ਗੇਟ ਖੋਲ੍ਹ ਕੇ ਅੰਦਰ ਦਾਖ਼ਲ ਹੋ ਗਏ। ਇਸ ਦੌਰਾਨ ਪੁਲਿਸ ਮੁਲਾਜ਼ਮ ਭੀੜ ਨੂੰ ਰੋਕਣ ਲਈ ਜੱਦੋ-ਜਹਿਦ ਕਰਦੇ ਨਜ਼ਰ ਆਏ।
ਮਾਨਸਾ ਸਿਵਲ ਹਸਪਤਾਲ ਵਿੱਚ ਡੀਆਈਜੀ ਬਠਿੰਡਾ ਰੇਂਜ ਅਤੇ ਐਸਐਸਪੀ ਵੈਭਵ ਚੌਧਰੀ ਪਹੁੰਚੇ ਹੋਏ ਹਨ ਪਰ ਦੂਜੇ ਪਾਸੇ ਲੋਕਾਂ ਵੱਲੋਂ ਲਾਸ਼ ਨੂੰ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕਿ ਲਾਸ਼ ਨੂੰ ਰੱਖ ਕੇ ਧਰਨਾ ਦਿੱਤਾ ਜਾਵੇ। ਇਸ ਦੇ ਪਹਿਲਾਂ ਲੋਕਾਂ ਵੱਲੋਂ ਮੋਰਚਰੀ ਦਾ ਗੇਟ ਖੋਲ ਕੇ ਅੰਦਰ ਦਾਖਲ ਹੋ ਗਏ ਹਨ ਅਤੇ ਪੁਲਿਸ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ ਅਤੇ ਐਸਐਸਪੀ ਵੈਭਵ ਚੌਧਰੀ ਵੱਲੋਂ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਹਾਲੇ ਵੀ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




