
ਨਸ਼ੇ ਖ਼ਿਲਾਫ਼ ਲੜਾਈ ਲੜਦਿਆਂ ਆਪਣੀ ਜਾਨ ਗੁਆਉਣ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਹਜ਼ਾਰਾਂ ਲੋਕਾਂ ਦੀ ਮੌਜੂਦਗੀ ‘ਚ ਅੰਤਿਮ ਸੰਸਕਾਰ ਉਸ ਦੇ ਆਪਣੇ ਖੇਤਾਂ ‘ਚ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਇਕ ਹੋਰ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਰਵਿੰਦਰ ਝੋਟਾ ਦੇ ਪਿਤਾ ਭੀਮ ਸਿੰਘ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ।
ਪਰਵਿੰਦਰ ਝੋਟੇ ਦੇ ਅੰਤਿਮ ਸਸਕਾਰ ਮਗਰੋਂ 5 ਸਿੰਘ ਸਾਹਿਬਾਨ ਦੇ ਹੁਕਮ ਮਗਰੋਂ ਉਨ੍ਹਾਂ ਦੀ ਮੌਜੂਦਗੀ ‘ਚ ਪਰਵਿੰਦਰ ਸਿੰਘ ਝੋਟਾ ਨੇ ਪਾਣੀ ਪੀ ਕੇ ਆਪਣੀ ਭੁੱਖ ਹੜਤਾਲ ਖ਼ਤਮ ਕੀਤੀ।ਪਰਵਿੰਦਰ ਸਿੰਘ ਝੋਟਾ ਦੇ ਪਿਤਾ ਭੀਮ ਸਿੰਘ ਨੇ 5 ਨਵੰਬਰ ਤੋਂ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਸੀ। ਉਨ੍ਹਾਂ ਨੇ ਸਰਕਾਰ ਅੱਗੇ ਮੰਗ ਰੱਖੀ ਸੀ ਕਿ ਜਦੋਂ ਤੱਕ ਮਾਨਸਾ ਦੇ ਐੱਸ.ਐੱਸ.ਪੀ. ਦਾ ਤਬਾਦਲਾ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਆਪਣੀ ਭੁੱਖ ਹੜਤਾਲ ਜਾਰੀ ਰੱਖਣਗੇ। ਪਰ ਹੁਣ ਉਨ੍ਹਾਂ ਨੇ 5 ਸਿੰਘ ਸਾਹਿਬਾਨ ਦੀ ਮੌਜੂਦਗੀ ‘ਚ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ।
Post Disclaimer
Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.




