Breaking NewsPunjabTop News

ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ, ਸਰਕਾਰ ਪਰਿਵਾਰ ਤੇ ਕਮੇਟੀ ਚ ਬਣੀ ਸਹਿਮਤੀ, ਮੁੱਖ ਮੰਤਰੀ ਦੀ ਕੋਠੀ ਦਾ ਘਰਾਓ ਮੁਲਤਵੀ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਚੱਲ ਰਿਹਾ ਸੰਘਰਸ਼ 23ਵੇਂ ਦਿਨ ਅਹਿਮ ਮੋੜ ’ਤੇ ਪਹੁੰਚ ਗਿਆ ਹੈ। ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਐਕਸ਼ਨ ਕਮੇਟੀ ਵਿਚਾਲੇ ਕਰੀਬ 5 ਘੰਟੇ ਤੱਕ ਚੱਲੀ ਮੀਟਿੰਗ ਦੌਰਾਨ ਲੱਖਾ ਸਿਧਾਣਾ ਸਮੇਤ ਜੇਲ੍ਹਾਂ ਵਿੱਚ ਬੰਦ ਹੋਰ ਆਗੂਆਂ ਦੀ ਰਿਹਾਈ ਅਤੇ ਕਈ ਹੋਰ ਮੰਗਾਂ ’ਤੇ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ 5 ਨਵੰਬਰ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਐਕਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ।
ਇਹ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਨਾਲ ਹੋਈ। ਫੈਸਲਾ ਕੀਤਾ ਗਿਆ ਕਿ ਗ੍ਰਿਫ਼ਤਾਰ ਆਗੂਆਂ ਦੀ ਰਿਹਾਈ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ ਅਤੇ ਫਿਰ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਲੱਖਾ ਸਿਧਾਣਾ ਤੇ ਹੋਰ ਆਗੂਆਂ ਦੀ ਰਿਹਾਈ ’ਤੇ ਬਣੀ ਸਹਿਮਤੀ
ਐਕਸ਼ਨ ਕਮੇਟੀ ਦੇ ਮੀਡੀਆ ਇੰਚਾਰਜ ਹਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਮੀਟਿੰਗ ਦੌਰਾਨ ਲੱਖਾ ਸਿਧਾਣਾ ਅਤੇ ਜੇਲ੍ਹਾਂ ਵਿੱਚ ਬੰਦ ਹੋਰ ਆਗੂਆਂ ਦੀ ਰਿਹਾਈ ਦਾ ਮੁੱਦਾ ਕਾਫ਼ੀ ਦੇਰ ਤੱਕ ਅਟਕਿਆ ਰਿਹਾ। ਕਮੇਟੀ ਦੀ ਸਪੱਸ਼ਟ ਮੰਗ ਸੀ ਕਿ ਆਗੂਆਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਉਨ੍ਹਾਂ ਖ਼ਿਲਾਫ਼ ਦਰਜ ਪਰਚੇ ਰੱਦ ਕੀਤੇ ਬਿਨਾਂ ਪੋਸਟਮਾਰਟਮ ਅਤੇ ਅੰਤਿਮ ਸੰਸਕਾਰ ਦੀ ਪ੍ਰਕਿਰਿਆ ਅੱਗੇ ਨਹੀਂ ਵਧਾਈ ਜਾਵੇਗੀ।ਉਨ੍ਹਾਂ ਅਨੁਸਾਰ, ਹੋਰ ਮੰਗਾਂ ’ਤੇ ਸਹਿਮਤੀ ਬਣਨ ਤੋਂ ਬਾਅਦ ਆਗੂਆਂ ਦੀ ਰਿਹਾਈ ਸਬੰਧੀ ਵੀ ਸਹਿਮਤੀ ਬਣ ਗਈ।

ਮੀਟਿੰਗ ਦੌਰਾਨ ਖਿਆਲਾ ਕਲਾਂ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਨਾਮ ’ਤੇ ਟਰੌਮਾ ਸੈਂਟਰ ਬਣਾਉਣ ਦੀ ਮੰਗ ਵੀ ਮੰਨ ਲਈ ਗਈ ਹੈ। ਇਸ ਸਬੰਧੀ ਇੱਕ ਹਫ਼ਤੇ ਦੇ ਅੰਦਰ ਮਨਜ਼ੂਰੀ ਦੇਣ ’ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਝੋਟਾ ਦੇ ਮਾਮਲੇ ਨਾਲ ਸਬੰਧਤ ਪੁਲੀਸ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਸਮਾਂਬੱਧ ਉੱਚ ਪੱਧਰੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। ਸਰਕਾਰ ਵੱਲੋਂ ਝੋਟਾ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦੇਣ ਦਾ ਭਰੋਸਾ ਵੀ ਦਿੱਤਾ ਗਿਆ।

Post Disclaimer

Opinion/facts in this article are author\'s own and punjabi.newsd5.in does not assume any responsibility or liability for the same.If You Have Problem With This Article Plz Contact Our Team At Contact Us Page.

Related Articles

Leave a Reply

Your email address will not be published. Required fields are marked *

Back to top button